Friday, September 20, 2024

ਚੇਅਰਪਰਸਨ ਡਾ. ਗਗਨ ਕੁੰਦਰ ਵਲੋਂ ਤਿੰਨ ਰੋਜ਼ਾ `ਪਹਿਨਾਵਾ-2019` ਪ੍ਰਦਰਸ਼ਨੀ ਦਾ ਉਦਘਾਟਨ

ਲੌਂਗੋਵਾਲ, 7 ਜੁਲਾਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪਿੰਡਾਂ ਦੀਆਂ ਹੋਣਹਾਰ ਲੜਕੀਆਂ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਜ਼ਿਲ੍ਹਾ ਰੈਡ ਕਰਾਸ PUNJ0707201910ਸੁਸਾਇਟੀ ਦੀ ਵਲੋਂ ਚਲਾਏ ਜਾ ਰਹੇ ਸਿਲਾਈ ਕਢਾਈ ਕੋਰਸ ਤਹਿਤ ਸਿਖਿਆਰਥਣਾਂ ਵਲੋਂ ਤਿਆਰ ਕੀਤੀਆਂ ਵਸਤਾਂ `ਤੇ ਆਧਾਰਿਤ ਪ੍ਰਦਰਸ਼ਨੀ ਦਾ ਉਦਘਾਟਨ ਡਾ. ਗਗਨ ਕੁੰਦਰਾ ਚੇਅਰਪਰਸਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਕੀਤਾ ਗਿਆ। ਪਹਿਨਾਵਾ-2019 ਦੇ ਸਿਰਲੇਖ ਹੇਠ ਰਣਬੀਰ ਕਲੱਬ  ਵਿਖੇ ਲਗਾਈ ਗਈ ਇਹ ਪ੍ਰਦਰਸ਼ਨੀ ਤਿੰਨ ਦਿਨ ਚੱਲੇਗੀ। ਜਿਸ ਵਿੱਚ ਲੜਕੀਆਂ ਵਲੋਂ ਤਿਆਰ ਕੀਤੇ ਗਏ ਸਮਾਨ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ।
ਲੜਕੀਆਂ ਦੇ ਹੁਨਰ ਤੋਂ ਪ੍ਰਭਾਵਿਤ ਡਾ. ਗਗਨ ਕੁੰਦਰਾ ਨੇ ਕਿਹਾ ਕਿ ਬੱਚੀਆਂ ਦੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਮਨਾਂ `ਚ ਛੁਪੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨਾ ਬੇਹੱਦ ਜ਼ਰੂਰੀ ਹੈ ਅਤੇ ਸਿਲਾਈ ਕਢਾਈ ਦਾ ਕਿੱਤਾ ਵੀ ਇਨ੍ਹਾਂ ਲੜਕੀਆਂ ਨੂੰ ਵਿੱਤੀ ਤੌਰ `ਤੇ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਤਰਫੋਂ ਗਰੀਬ ਤੇ ਲੋੜਵੰਦਾਂ ਦੀ ਮਦਦ ਲਈ ਸਮੇਂ-ਸਮੇਂ `ਤੇ ਬਿਹਤਰੀਨ ਉਪਰਾਲੇ ਕੀਤੇ ਜਾਂਦੇ ਹਨ ਅਤੇ ਸਿਲਾਈ ਕਢਾਈ ਦੇ ਕੋਰਸ ਵੀ ਇਨ੍ਹਾਂ ਉਪਰਾਲਿਆਂ ਦਾ ਹੀ ਇੱਕ ਹਿੱਸਾ ਹੈ।ਉਨ੍ਹਾਂ ਕਿਹਾ ਕਿ ਕੋਰਸ ਦੌਰਾਨ ਇਨ੍ਹਾਂ ਸਿਖਿਆਰਥਣਾਂ ਨੂੰ ਸਿਲਾਈ ਕਢਾਈ ਦੀਆਂ ਆਧੁਨਿਕ ਤੇ ਰਵਾਇਤੀ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਕੋਰਸ ਮਗਰੋਂ ਇਹ ਹੋਰ ਮਿਹਨਤ ਨਾਲ ਆਪਣੇ ਕਾਰੋਬਾਰ ਨੂੰ ਵਧਾ ਸਕਦੀਆਂ ਹਨ। ਜਿਸ ਲਈ ਵੱਖ ਵੱਖ ਬੈਂਕਾਂ ਰਾਹੀਂ ਕਰਜ਼ੇ ਮੁਹੱਈਆ ਕਰਵਾਉਣ ਵਿੱਚ ਵੀ ਮਦਦ ਕੀਤੀ ਜਾਂਦੀ ਹੈ।ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸੁਧੀਰ ਮੋਦਗਿੱਲ ਵੀ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply