Thursday, September 19, 2024

ਪ੍ਰਧਾਨ ਮੰਤਰੀ ਨੇ ਕੇਂਦਰੀ ਬਜਟ 2019-2020 ਦੀ ਪ੍ਰਸ਼ੰਸ਼ਾ ਕੀਤੀ

ਕਿਹਾ ਬਜ਼ਟ 21ਵੀਂ ਸਦੀ ਵਿੱਚ ਭਾਰਤ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ
 ਨਵੀਂ ਦਿੱਲੀ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਬਜਟ 2019-2020 ਦੀ ਨਵੇਂ ਭਾਰਤ ਦੇ ਨਿਰਮਾਣ ਲਈ ਬਜਟ Modi1ਵਜੋਂ ਪ੍ਰਸ਼ੰਸਾ ਕੀਤੀ।
ਸੰਸਦ ਵਿੱਚ ਵਿੱਤ ਮੰਤਰੀ ਵਲੋਂ ਸਲਾਨਾ ਬਜਟ 2019-2020 ਪੇਸ਼ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਜਟ ਗ਼ਰੀਬਾਂ ਨੂੰ ਮਜ਼ਬੂਤ ਕਰੇਗਾ ਅਤੇ ਦੇਸ਼ ਦੇ ਨੌਜਵਾਨਾਂ ਲਈ ਇੱਕ ਬਿਹਤਰ ਭਵਿੱਖ ਸਿਰਜੇਗਾ।ਬਜ਼ਟ ਦੇ ਸੰਭਾਵੀ ਲਾਭਾਂ ਨੂੰ ਉਜਾਗਰ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਬਜਟ ਦੇਸ਼ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕਰੇਗਾ ਅਤੇ ਮੱਧ ਵਰਗ ਨੂੰ ਬਹੁਤ ਲਾਭ ਦੇਵੇਗਾ।ਪ੍ਰਧਾਨ ਮੰਤਰੀ ਨੇ ਕਿਹਾ, “ਬਜ਼ਟ ਟੈਕਸ ਪ੍ਰਕਿਰਿਆ ਨੂੰ ਸਰਲ ਬਣਾਵੇਗਾ ਅਤੇ ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਵਿੱਚ ਮਦਦ ਕਰੇਗਾ।”
ਮੋਦੀ ਨੇ ਕਿਹਾ ਕਿ ਬਜ਼ਟ ਉੱਦਮਾਂ ਅਤੇ ਉਦਮੀਆਂ ਨੂੰ ਮਜ਼ਬੂਤ ਕਰੇਗਾ।ਉਨ੍ਹਾਂ ਕਿਹਾ ਕਿ ਬਜ਼ਟ ਦੇਸ਼ ਦੇ ਵਿਕਾਸ ਵਿੱਚ ਮਹਿਲਾਵਾਂ ਦੀ ਸ਼ਮੂਲੀਅਤ ਹੋਰ ਵਧਾਵੇਗਾ।ਪ੍ਰਧਾਨ ਮੰਤਰੀ ਨੇ ਹੋਰ ਕਿਹਾ, ਬਜ਼ਟ ਭਾਰਤ ਦੇ ਖੇਤੀਬਾੜੀ ਸੈਕਟਰ ਦੇ ਪਰਿਵਰਤਨ ਦੀ ਰੂਪਰੇਖਾ ਪੇਸ਼ ਕਰਦਾ ਹੈ।
ਪ੍ਰਧਾਨ ਮੰਤਰੀ ਨੇ ਸਲਾਨਾ ਬਜ਼ਟ 2019-2020 ਨੂੰ ਉਮੀਦ ਭਰਿਆ ਬਜਟ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਬਜ਼ਟ 21ਵੀਂ ਸਦੀ ਵਿੱਚ ਭਾਰਤ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਮਾਜ ਦੇ ਗ਼ਰੀਬਾਂ, ਕਿਸਾਨਾਂ, ਅਨੁਸੂਚਿਤ ਜਾਤਾਂ, ਦੱਬੇ-ਕੁਚਲੇ ਅਤੇ ਵੰਚਿਤ ਵਰਗਾਂ ਦੇ ਸਸ਼ਕਤੀਕਰਨ ਲਈ ਸਮੁੱਚੇ ਕਦਮ ਉਠਾਏ ਹਨ।ਉਨ੍ਹਾਂ ਕਿਹਾ ਕਿ ਆਉਂਦੇ ਪੰਜ ਸਾਲਾਂ ਵਿੱੱਚ ਇਹ ਸਸ਼ਕਤੀਕਰਨ ਉਨ੍ਹਾਂ ਨੂੰ ਦੇਸ਼ ਦਾ ਪਾਵਰ ਹਾਊਸ (ਸ਼ਕਤੀ ਭੰਡਾਰ) ਬਣਾ ਦੇਵੇਗਾ।ਪ੍ਰਧਾਨ ਮੰਤਰੀ ਨੇ ਹੋਰ ਕਿਹਾ, “ਦੇਸ਼ ਇਨ੍ਹਾਂ ਸਸ਼ਕਤ ਕੀਤੇ ਵਰਗਾਂ ਤੋਂ ਪੰਜ ਟ੍ਰਿਲੀਅਨ ਡਾਲਰ ਦੀ ਅਰਥ ਵਿਵਸਥਾ ਦੇ ਸੁਪਨੇ ਨੂੰ ਪੂਰਾ ਕਰਨ ਲਈ ਊਰਜਾ ਪ੍ਰਾਪਤ ਕਰੇਗਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply