Thursday, March 19, 2026

ਦਿੱਲੀ-ਨਨਕਾਣਾ ਸਾਹਿਬ ਨਗਰ ਕੀਤਰਨ `ਚ ਜਥੇਦਾਰ ਗਿ. ਹਰਪ੍ਰੀਤ ਸਿੰਘ ਹੋਣਗੇ ਸ਼ਾਮਲ -ਸਰਨਾ

ਨਵੀਂ ਦਿੱਲੀ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ PUNJ0707201915ਪ੍ਰਕਾਸ਼ ਪੁਰਬ `ਤੇ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਜਾਣ ਵਾਲੇ ਨਗਰ ਕੀਤਰਨ ਵਿੱਚ ਸ਼ਮੂਲੀਅਤ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਨੂੰ ਸੱਦਾ ਪੱਤਰ ਦਿੱਤਾ ਅਤੇ ਜਥੇਦਾਰ ਜੀ ਨੇ ਨਗਰ ਕੀਤਰਨ ਵਿੱਚ ਸ਼ਾਮਲ ਹੋਣ `ਤੇ ਆਰੰਭਤਾ ਦੀ ਅਰਦਾਸ ਕਰਨ ਦਾ ਭਰੋਸਾ ਦਿੱਤਾ।
                 ਜਾਰੀ ਇੱਕ ਬਿਆਨ ਰਾਹੀ ਪਰਮਜੀਤ ਸਿੰਘ ਸਰਨਾ ਨੇ ਦੱਸਿਆ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ ਤੇ ਉਹਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ `ਤੇ ਦਿੱਲੀ ਤੋ ਨਨਕਾਣਾ ਸਾਹਿਬ ਤੱਕ ਜਾਣ ਵਾਲੇ ਨਗਰ ਕੀਤਰਨ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।ਸਰਨਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਭਰੋਸਾ ਦਿੱਤਾ ਹੈ ਕਿ ਉਹ ਗੁਰੂ ਸਾਹਿਬ ਦੇ ਇਤਿਹਾਸਕ ਦਿਹਾੜੇ ਤੇ ਸਿਰਫ ਨਗਰ ਕੀਤਰਨ ਵਿੱਚ ਆਰੰਭਤਾ ਦੀ ਅਰਦਾਸ ਹੀ ਨਹੀ ਕਰਨਗੇ ਸਗੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਦੇ ਨਾਲ ਵੀ ਜਾਣਗੇ।ਉਹਨਾਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਗਰ ਕੀਤਰਨ ਵਿੱਚ ਭਾਗ ਲੈਣ ਦਾ ਸੰਦੇਸ਼ ਵੀ ਦਿੱਤਾ।ਇਸੇ ਤਰ੍ਹਾ ਕਾਰ ਸੇਵਾ ਵਾਲੇ ਮਹਾਂਪੁਰਸ਼ ਪੰਥ ਰਤਨ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਤੋ ਵਰਸੋਏ ਬਾਬਾ ਬਚਨ ਸਿੰਘ ਨੂੰ ਵੀ ਇਸ ਨਗਰ ਕੀਤਰਨ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ।ਸਰਨਾ ਨੇ ਕਿਹਾ ਕਿ ਉਹ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕਰਦੇ ਹਨ ਕਿ ਉਹ ਵੀ 28 ਅਕਤੂਬਰ 2019 ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਤੋਂ ਅਰਦਾਸ ਉਪਰੰਤ ਆਰੰਭ ਹੋਣ ਵਾਲੇ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ `ਚ ਭਾਗ ਲੈਣ।ਇਸ ਸਮੇਂ ਉਹਨਾਂ ਦੇ ਨਾਲ ਅਕਾਲੀ ਦਲ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ, ਮਨਜੀਤ ਸਿੰਘ ਸਰਨਾ ਤੇ ਹੋਰ ਆਗੂ ਵੀ ਮੌਜੂਦ ਸਨ।  

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply