ਪਟਿਆਲਾ, 7 ਜੁਲਾਈ (ਪੰਜਾਬ ਪੋਸਟ – ਹਰਜਿੰਦਰ ਸਿੰਘ ਜਵੰਦਾ) – ਭੰਗੜਾ ਕਿੰਗ ਤੇ ਸਟਾਈਲਿਸ਼ ਗਾਇਕ ਜੈਜ਼ੀ ਬੀ ਨੇ ਆਪਣੇ ਨਵੇਂ ਗੀਤ
`ਵਰਲਡਵਾਈਡ` ਨਾਲ ਸੰਗੀਤ ਜਗਤ `ਚ ਇਕ ਵਾਰ ਫਿਰ ਹੜਬੜੀ ਮਚਾ ਦਿੱਤੀ ਹੈ।ਗੀਤਕਾਰ ਨਿੰਦਰ ਮੋਰਾਂਵਾਲੀ ਦੇ ਲਿਖੇ ਇਸ ਗੀਤ ਨੂੰ ਸੰਗੀਤ ਮਸ਼ਹੂਰ ਸੰਗੀਤਕਾਰ ਹਰਜ ਨਾਗਰਾ ਨੇ ਦਿੱਤਾ ਹੈ, ਜਦਕਿ ਵੀਡੀਓ ਟਰੂਰੂਟਸ ਪ੍ਰੋਡਕਸ਼ਨ ਵੱਲੋਂ ਤਿਆਰ ਕੀਤਾ ਹੈ।ਜੈਜ਼ੀ ਬੀ ਦੇ ਆਪਣੇ ਯੂ-ਟਿਊਬ ਚੈਨਲ ‘ਜੈਜ਼ੀ ਬੀ ਰਿਕਾਰਡਜ਼’ ‘ਤੇ ਰਿਲੀਜ਼ ਹੋਏ ਇਸ ਗੀਤ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।ਯੂ-ਟਿਊਬ ‘ਤੇ ਇਸ ਗੀਤ ਨੂੰ 2 ਮਿਲੀਅਨ ਤੋਂ ਵੀ ਵੱਧ ਵਿਊਜ਼ ਮਿਲ ਚੁੱਕੇ ਹਨ ਅਤੇ ਗਾਇਕ ਜੈਜ਼ੀ ਬੀ ਇਕ ਵਾਰ ਫਿਰ ਸਰੋਤਿਆਂ ਦਾ ਦਿਲ ਜਿੱਤਣ `ਚ ਕਾਮਯਾਬ ਰਿਹਾ ਹੈ।
ਦੱਸਣਯੋਗ ਹੈ ਕਿ ਇਸ ਗੀਤ ਤੋਂ ਪਹਿਲਾਂ ਗਾਇਕ ਜੈਜ਼ੀ ਬੀ ਗੀਤਕਾਰ ਨਿੰਦਰ ਮੋਰਾਂਵਾਲੀ ਦੀ ਕਲਮ ਦੀ ਉਪਜ ਇੱਕ ਹੋਰ ਬਹੁਤ ਹੀ ਖੂਬਸੂਰਤ ਗੀਤ ‘ਮਾਂ ਬੋਲੀ’ ਵੀ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media