Saturday, April 18, 2026

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 19ਵੀਂ ਬਰਸੀ `ਤੇੇ ਮੁਫ਼ਤ ਡੈਂਟਲ ਤੇ ਮੈਡੀਕਲ ਚੈਕਅਪ ਕੈਂਪ

ਵਿਧਾਇਕ ਅਮਨ ਅਰੋੜਾ ਦੇ ਪਿਤਾ ਦੀਆਂ ਕੀਤੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ
ਲੌਂਗੋਵਾਲ, 7 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਗੁਰੂ ਨਾਨਕ ਦੇਵ ਡੈਂਟਲ ਕਾਲਜ ਤੇ ਦੰਦਾਂ ਦੇ ਹਸਪਤਾਲ ਅਤੇ ਬਾਬੂ PUNJ0707201926ਭਗਵਾਨ ਦਾਸ ਅਰੋੜਾ ਜਨਰਲ ਹਸਪਤਾਲ ਵਿਖੇ ਹਲਕਾ ਵਿਧਾਇਕ ਅਮਨ ਅਰੋੜਾ ਦੇ ਪਿਤਾ ਤੇ ਸਾਬਕਾ ਮੰਤਰੀ ਪੰਜਾਬ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਦੀ 19ਵੀਂ ਬਰਸੀ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
 ਇਸ ਉਪਰੰਤ ਮੁਫਤ ਡੈਂਟਲ ਤੇ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ।ਜਿਸ ਦੌਰਾਨ ਦਰਜਨਾਂ ਡਾਕਟਰਾਂ ਨੇ ਵੱਖ ਵੱਖ ਬਿਮਾਰੀਆਂ ਨਾਲ ਸਬੰਧਿਤ 1500 ਤੋਂ ਜਿਆਦਾ ਮਰੀਜਾਂ ਦੀ ਜਾਂਚ ਕੀਤੀ ਅਤੇ ਕਈ ਤਰਾਂ ਦੇ ਟੈਸਟ ਵੀ ਮੁਫਤ ਕੀਤੇ ਗਏ।
ਇਸ ਸਮੇਂ ਪੰਜਾਬ ਵਿਧਾਨ ਸਭਾ `ਚ ਵਿਰੋਧੀ ਦਲ ਦੇ ਨੇਤਾ ਵਿਧਾਇਕ ਹਰਪਾਲ ਸਿੰਘ ਚੀਮਾ, ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁਧ ਰਾਮ, ਵਿਧਾਇਕ ਮਹਿਲ ਕਲਾਂ ਕੁਲਵੰਤ ਪੰਡੋਰੀ ਅਤੇ ਹੋਰਾਂ ਨੇ ਬਾਬੂ ਭਗਵਾਨ ਦਾਸ ਅਰੋੜਾ ਦੀਆਂ ਇਸ ਖੇਤਰ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਯਾਦ ਕੀਤਾ।ਕੁਲਦੀਪ ਸਿੰਘ ਧਾਲੀਵਾਲ, ਜਮੀਰ-ੳਲ-ਰਹਿਮਾਨ, ਦਲਬੀਰ ਢਿੱਲੋਂ ਡਾ. ਵਿਕਰਮ ਸ਼ਰਮਾ, ਅਸ਼ੋਕ ਬਾਂਸਲ ਤੋਂ ਇਲਾਵਾ ਅਵਤਾਰ ਸਿੰਘ, ਐਡਵੋਕੇਟ ਹਰਦੀਪ ਸਿੰਘ ਭਰੂਰ, ਰਵੀ ਕਮਲ ਗੋਇਲ, ਮੁਕੇਸ਼ ਜਨੇਜਾ, ਪਰਮਿੰਦਰ ਧਾਲੀਵਾਲ, ਅਵਤਾਰ ਸਿੰਘ, ਤਰਸੇਮ ਤੋਲਾਵਾਲੀਆ, ਹਰੀ ਦੇਵ ਗੋਇਲ  ਅਤੇ ਖੇਤਰ ਦੇ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ।
ਅੰਤ ਵਿਚ ਵਿਧਾਇਕ ਅਮਨ ਅਰੋੜਾ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਆਪਣੇ ਪਿਤਾ ਦੀ ਯਾਦ ਵਿਚ ਉਕਤ ਹਸਪਤਾਲ ਵਿੱਚ ਅਤਿ ਰਿਆਇਤੀ ਦਰਾਂ `ਤੇ ਇਲਾਜ ਅਤੇ ਗੁਰੂ ਨਾਨਕ ਨਰਸਿੰਗ ਕਾਲਜ ਵਿੱਚ ਹਰ ਸਾਲ 11 ਅਤਿ ਗਰੀਬ ਅਤੇ ਲੋੜਵੰਦ ਪਰਿਵਾਰਾਂ ਨਾਲ ਸੰਬਧਿਤ ਲੜਕੀਆਂ ਨੂੰ ਕੋਰਸ ਮੁਫਤ ਕਰਵਾਉਣ ਦਾ ਐਲਾਨ ਵੀ ਕੀਤਾ।ਲੰਗਰ ਵੀ ਅਤੁੱਟ ਵਰਤਾਇਆ ਗਿਆ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply