Friday, April 24, 2026

ਨਵੇਂ ਤਹਿਸੀਲਦਾਰ ਖੁਸ਼ਵਿੰਦਰ ਕੁਮਾਰ ਨੇ ਅਹੁੱਦੇ ਦਾ ਚਾਰਜ਼ ਸੰਭਾਲਿਆ

ਧੂਰੀ, 8 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਨਵੇਂ ਆਏ ਨਾਇਬ ਤਹਿਸੀਲਦਾਰ ਖੁਸ਼ਵਿੰਦਰ ਕੁਮਾਰ ਨੇ ਸਥਾਨਕ ਤਹਿਸੀਲ Khushwinder Kumar Dhuriਕੰਪਲੈਕਸ ਵਿਖੇ ਆਪਣੇ ਅਹੁੱਦੇ ਦਾ ਚਾਰਜ਼ ਸੰਭਾਲ ਲਿਆ ਹੈ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਜਿੱਥੇ ਪਹਿਲ ਦੇ ਅਧਾਰ `ਤੇ ਹੱਲ ਕਰਵਾਉਣਗੇ, ਉਥੇ ਹੀ ਸਥਾਨਕ ਲੋਕ ਤਹਿਸੀਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ ਦੀ ਮੁਸ਼ਕਲ ਆਉਣ `ਤੇ ਜਦੋਂ ਮਰਜ਼ੀ ਚਾਹੁਣ, ਉਹਨਾਂ ਨਾਲ ਬਿਨਾਂ ਝਿਜਕ ਸਿੱਧਾ ਸੰਪਰਕ ਕਰ ਸਕਦੇ ਹਨ।ਵਰਣਨਯੋਗ ਹੈ ਕਿ ਖੁਸ਼ਵਿੰਦਰ ਕੁਮਾਰ ਮਲੌਦ ਜ਼ਿਲਾ ਲੁਧਿਆਣਾ ਤੋਂ ਤਬਦੀਲ ਹੋ ਕੇ ਇੱਥੇ ਆਏ ਹਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply