ਅੰਮ੍ਰਿਤਸਰ, 18 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੰਟਰਨੈਸ਼ਨਲ ਬਾਸਕਿਟਬਾਲ ਫੈਡਰੇਸ਼ਨ (ਫੀਬਾ) ਵੱਲੋਂ ਸਿੱਖ ਖਿਡਾਰੀਆਂ ਨੂੰ ਦਸਤਾਰ (ਪਟਕਾ) ਸਜਾ ਕੇ ਬਾਸਕਿਟਬਾਲ ਖੇਡਣ ਦੀ ਆਗਿਆ ਦੇਣ ਦੇ ਫੈਸਲੇ ਨੂੰ ਸ਼ਲਾਘਾਯੋਗ ਦੱਸਿਆ ਹੈ।ਉਨ੍ਹਾਂ ਕਿਹਾ ਕਿ ਫੀਬਾ ਨੂੰ ਸਭ ਤੋਂ ਪਹਿਲਾਂ ਇਸ ਫੈਸਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਿੱਠੀ ਲਿਖੀ ਗਈ ਸੀ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਤੇ ਸਿਰਮੌਰ ਸੰਸਥਾ ਹੈ ਅਤੇ ਉਨ੍ਹਾਂ ਨੂੰ ਦਰਮੇਸ਼ ਆਉਦੀਆਂ ਮੁਸ਼ਕਿਲਾਂ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ।
ਦਫਤਰ ਸ਼ੋ੍ਰਮਣੀ ਕਮੇਟੀ ਤੋਂ ਪੱਤਰਕਾਰਾਂ ਨੂੰ ਸੰਬੋਧਿਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਵੱਖਰੀ ਪਹਿਚਾਣ ਦੀ ਪ੍ਰਤੀਕ ਦਸਤਾਰ ਨੂੰ ਫੀਬਾ ਵੱਲੋਂ ਆਗਿਆ ਮਿਲਣ ਨਾਲ ਸਮੁੱਚੀ ਸਿੱਖ ਕੌਮ ਵਿੱਚ ਖੁਸ਼ੀ ਦੀ ਲਹਿਰ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਇਕ ਬਹਾਦਰ, ਇਮਾਨਦਾਰ ਤੇ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਤੇ ਹਰ ਸਿੱਖ ਲਈ ਉਸ ਦੇ ਕੇਸ ਜਾਨ ਤੋਂ ਵੀ ਜ਼ਿਆਦਾ ਪਿਆਰੇ ਹੁੰਦੇ ਹਨ ਜਿਨ੍ਹਾਂ ਨੂੰ ਢੱਕਣਾ ਬਹੁਤ ਜ਼ਰੂਰੀ ਹੁੰਦਾ ਹੈ।ਉਨ੍ਹਾਂ ਫੀਬਾ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਆਪਣੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਸਿੱਖਾਂ ਨੂੰ ਮੁਕੰਮਲ ਤੌਰ ‘ਤੇ ਦਸਤਾਰ (ਪਟਕਾ) ਸਜਾ ਕੇ ਬਾਸਕਿਟਬਾਲ ਖੇਡਣ ਲਈ ਛੋਟ ਦੇਣ।ਦੱਸਣਯੋਗ ਹੈ ਕਿ ਫੀਬਾ ਵੱਲੋਂ ਸ. ਅੰਮ੍ਰਿਤਪਾਲ ਸਿੰਘ, ਸ. ਅਮਜੋਤ ਸਿੰਘ ਅਤੇ ਸ. ਅਨਮੋਲ ਸਿੰਘ ਨੂੰ ਦਸਤਾਰ (ਪਟਕਾ) ਸਜਾ ਕੇ ਬਾਸਕਿਟਬਾਲ ਖੇਡਣ ਤੋਂ ਰੋਕਿਆ ਗਿਆ ਸੀ ਜਿਸ ਦੀ ਕੌਮਾਂਤਰੀ ਪੱਧਰ ‘ਤੇ ਦੇਸ਼-ਵਿਦੇਸ਼ ਦੇ ਸਿੱਖਾਂ ਵੱਲੋਂ ਭਾਰੀ ਵਿਰੋਧਤਾ ਕੀਤੀ ਗਈ ਸੀ।
Check Also
ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਨੇ ਅਲੂਮਨੀ ਮੀਟ ਕਰਵਾਈ
ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਵੱਲੋਂ ਅਲੂਮਨੀ ਮੀਟ …