ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ
ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਵਿਚ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਕੁਲਵਿੰਦਰ ਸਿੰਘ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ।ਸੰਗਤ ਨਾਲ ਸ਼ਹੀਦ ਭਾਈ ਮਨੀ ਸਿੰਘ ਦਾ ਇਤਿਹਾਸ ਸਾਂਝਾ ਕਰਦਿਆਂ ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਸਿੱਖ ਕੌਮ ਲਈ ਪ੍ਰੇਰਣਾ ਸਰੋਤ ਹਨ।ਉਨ੍ਹਾਂ ਕਿਹਾ ਕਿ ਭਾਈ ਸਾਹਿਬ ਜੀ ਨੇ ਸਿੱਖੀ ਦੀ ਚੜ੍ਹਦੀ ਕਲਾ ਲਈ ਸ਼ਹਾਦਤ ਦੇਣੀ ਤਾਂ ਪ੍ਰਵਾਨ ਕੀਤੀ, ਪਰੰਤੂ ਦੁਸ਼ਮਣ ਦੀ ਈਨ ਨਾ ਮੰਨੀ। ਉਨ੍ਹਾਂ ਸੰਗਤ ਨੂੰ ਪ੍ਰੇਰਣਾ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਣ।ਸਿੱਖ ਕੌਮ ਦੇ ਕਵੀਸ਼ਰ ਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਭਾਈ ਮਨੀ ਸਿੰਘ ਦੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਪ੍ਰਚਾਰਕ ਸਿੰਘਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ ਤੇ ਕਰਮਬੀਰ ਸਿੰਘ ਕਿਆਮਪੁਰ, ਵਧੀਕ ਮੈਨੇਜਰ ਬਘੇਲ ਸਿੰਘ ਤੇ ਮਨਜੀਤ ਸਿੰਘ ਆਦਿ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media