Thursday, March 19, 2026

ਸਿਹਤ ਮੰਤਰੀ ਪਿੰਡ ਉੱਭਾ ਵਿਖੇ ਮਾਤਾ ਬਿਮਲਾ ਦੇਵੀ ਦੇ 40ਵੇਂ ਸਾਲਾਨਾ ਸਮੇਲਨ `ਚ ਹੋਏ ਸ਼ਾਮਲ

ਪੰਜਾਬ ਸਰਕਾਰ ਨਸ਼ੇ ਦੇ ਖਾਤਮੇ ਲਈ ਵਚਨਬੱਧ – ਬਲਬੀਰ ਸਿੱਧੂ
ਭੀਖੀ/ਮਾਨਸਾ, 9 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਦੇ ਪਿੰਡ ਉੱਭਾ ਵਿਖੇ ਜੈ ਦੁਰਗਾ ਮਾਈਸਰ ਮੰਦਿਰ ਵਿਚ 40 ਵਾਂ PUNJ0907201906ਸਾਲਾਨਾ ਸੰਮੇਲਨ ਆਯੋਜਿਤ ਕੀਤਾ ਗਿਆ, ਜਿਥੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨਤਮਸਤਕ ਹੋਏ।
 ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼ ਨੇ ਉਨ੍ਹਾਂ ਸਵਾਗਤ ਕੀਤਾ।ਮੰਦਿਰ `ਚ ਨਤਮਸਤਕ ਹੋਣ ਉਪਰੰਤ ਉਨ੍ਹਾਂ ਮਾਤਾ ਬਿਮਲਾ ਦੇਵੀ ਤੋਂ ਆਸ਼ੀਰਵਾਦ ਲਿਆ।
      ਇਸ ਮੌਕੇ ਹਾਜਰੀਨ ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਜੈ ਦੁਰਗਾ ਮਾਈਸਰ ਮੰਦਰ ਦੀਆਂ ਵਿਸ਼ੇਸ਼ਤਾਵਾਂ ਦੱਸਦੇ ਹੋਏ ਕਿਹਾ ਕਿ ਮਾਤਾ ਬਿਮਲਾ ਦੇਵੀ ਜੀ ਦੇ ਆਸ਼ੀਰਵਾਦ ਸਦਕਾ ਲੋਕਾਂ ਨੂੰ ਹੋਰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।ਇਸ ਸਬੰਧੀ ਪੰਜਾਬ ਸਰਕਾਰ ਦੀ ਵਿਊਂਤਬੰਦੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਸਰਕਾਰ ਵਲੋਂ 43.18 ਲੱਖ ਲੋਕਾਂ ਲਈ ਮੈਡੀਕਲ ਬੀਮਾ ਸ਼ੁਰੂ ਕੀਤਾ ਜਾ ਰਿਹਾ ਹੈ।ਜਿਸ ਤਹਿਤ ਸਾਰੇ ਨੀਲੇ ਕਾਰਡ ਧਾਰਕਾਂ ਨੂੰ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ ਅਤੇ ਸੂਬੇ ਦੇ 311 ਹਸਪਤਾਲਾਂ ਵਿਚ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ।
ਬਲਬੀਰ ਸਿੱਧੂ ਨੇ ਕਿਹਾ ਕਿ ਸੂਬੇ ਵਿਚ 2950 ਸਿਹਤ ਕੇਂਦਰ ਖੋਲ੍ਹੇ ਜਾ ਰਹੇ ਹਨ ਜਿੰਨ੍ਹਾਂ ਵਿਚੋਂ 800 ਸ਼ੁਰੂ ਕਰ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਹਰੇਕ ਮੁਹੱਲੇ ਵਿਚ ਖੋਲ੍ਹੇ ਜਾਣ ਵਾਲੇ ਇਨ੍ਹਾਂ ਕੇਂਦਰਾਂ ’ਚ ਨਰਸ, ਏ.ਐਨ.ਐਮ ਅਤੇ ਆਸ਼ਾ ਵਰਕਰ ਤਾਇਨਾਤ ਰਹਿਣਗੇ ਜੋ ਕਿ ਲੋਕਾਂ ਦੀ ਸਿਹਤ ਦਾ ਮੁਆਇਨਾ ਕਰਕੇ ਟੈਲੀ ਮੈਡੀਸਨ ਰਾਹੀਂ ਡਾਕਟਰਾਂ ਨਾਲ ਸੰਪਰਕ ਕਰਨਗੇ ਅਤੇ ਇਲਾਜ ਮੁਹੱਈਆ ਕਰਵਾਉਣਗੇ।ਉਨ੍ਹਾਂ ਦੱਸਿਆ ਕਿ ਇਸੇ ਤਰਾਂ ਜਨ ਔਸ਼ਧੀ ਕੇਂਦਰ ਵੀ ਖੋਲ੍ਹੇ ਜਾ ਰਹੇ ਹਨ ਜਿਥੇ 250 ਦੇ ਲੱਗਭਗ ਦਵਾਈਆਂ 75 ਫ਼ੀਸਦੀ ਘੱਟ ਰੇਟਾਂ ਉਤੇ ਉਪਲਬਧ ਹੋਣਗੀਆਂ।
ਸਰਬਤ ਸਿਹਤ ਬੀਮਾ ਯੌਜਨਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 43.18 ਲੱਖ ਲੋਕਾਂ ਨੂੰ ਫਾਇਦਾ ਮਿਲੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਖ਼ਾਤਮੇ ਲਈ 176 ਓਟ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਨਸ਼ਾ ਖਤਮ ਕਰਨ ਲਈ ਵਚਨਬੱਧ ਹੈ।ਉਨ੍ਹਾਂ ਨਾਲ ਹੀ ਕਿਹਾ ਕਿ ਮਾਹਿਰ ਡਾਕਟਰਾਂ ਅਤੇ ਸਰਜਨਾਂ ਦੀ ਕਮੀ ਨੂੰ ਦੂਰ ਕੀਤਾ ਜਾਵੇਗਾ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਉਪਰੰਤ ਉਨ੍ਹਾਂ ਮੰਦਿਰ ਕਮੇਟੀ ਵਲੋਂ ਕਢੀ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਦਿਆਂ ਮਾਤਾ ਬਿਮਲਾ ਦੇਵੀ ਕੋਲੋਂ ਆਸ਼ੀਰਵਾਦ ਲਿਆ ਅਤੇ ਐਸ.ਡੀ.ਐਮ ਮਾਨਸਾ ਅਭੀਜੀਤ ਕਪਲ਼ਿਸ ਨੇ ਸ਼ੋਭਾ ਯਾਤਰਾ ਨੂੰ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਹਲਕਾ ਇੰਚਾਰਜ ਡਾ. ਮੰਜੂ ਬਾਂਸਲ, ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਡੀ.ਐਸ.ਪੀ ਬਲਜਿੰਦਰ ਸਿੰਘ ਪੰਨੂ, ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ, ਸਹਾਇਕ ਸਿਵਲ ਸਰਜਨ ਸੁਰਿੰਦਰ ਸਿੰਘ ਅਤੇ ਮੰਦਿਰ ਕਮੇਟੀ ਦੇ ਮੈਂਬਰ ਮੌਜੂਦ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply