Saturday, April 18, 2026

550ਵੇਂ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਬੰਧ `ਚ ਮੀਰਹੇੜੀ ਵਿਖੇ ਲਾਏ 550 ਬੂਟੇ

ਧੂਰੀ, 10 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਗੁਰੂ ਨਾਨਕ ਦੇਵ ਜੀ ਦੇ 550ਵੀਂ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਚਰਨਜੀਤ ਕੈਂਥ PUNJ1007201902ਸਮਾਜਸੇਵੀ ਅਤੇ ਹਰਬੰਸ ਸਿੰਘ ਸੋਢੀ ਸਾਬਕਾ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੀ ਸਰਪ੍ਰਸਤੀ ਹੇੇਠ ਹਰਮੇਲ ਸਿੰਘ ਗਿੱਲ ਸਰਪੰਚ ਮੀਰਹੇੜੀ, ਗੁਰਦੇਵ ਸਿੰਘ ਗਿੱਲ ਅਤੇ ਮਨਧੀਰ ਸਿੰਘ ਇੰਚਾਰਜ਼ ਮਿਡਲ ਸਕੂਲ ਦੇ ਸਹਿਯੋਗ ਨਾਲ ਮਨਰੇਗਾ ਵਰਕਰਾਂ ਰਾਹੀਂ ਸਰਕਾਰੀ ਐਲੀਮੈਂਟਰੀ ਸਕੂਲ ਮੀਰਹੇੜੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੀਰਹੇੜੀ ਵਿਖੇ 550 ਬੂਟੇ ਲਗਾਏ ਗਏ।ਚਰਨਜੀਤ ਕੈਂਥ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੌਦਿਆਂ ਦੀ ਗਿਣਤੀ ਘਟਣ ਕਾਰਨ ਦਿਨੋਂ-ਦਿਨ ਤਾਪਮਾਨ ਵੱਧ ਰਿਹਾ ਹੈ ਅਤੇ ਪਾਣੀ ਦੀ ਕਿੱਲਤ ਦਿਨੋਂ-ਦਿਨ ਵੱਧ ਰਹੀ ਹੈ।ਉਹਨਾਂ ਨਰੇਗਾ ਵਰਕਰਾਂ ਅਤੇ ਪਿੰਡ ਦੇ ਪਤਵੰਤੇ ਸੱਜਨਾਂ ਨੂੰ ਪੌਦਿਆਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਸਕੂਲ ਦੇ ਹਰੇਕ ਬੱਚੇ ਨੂੰ 5-5 ਬੂਟੇ ਸੰਭਾਲਣ ਲਈ ਜੁੰਮੇਵਾਰੀ ਦਿੱਤੀ ਗਈ।
 ਇਸ ਮੌਕੇ ਹੋਰਨਾਂ ਤੋਂ ਇਲਾਵਾ ਪਵਨ ਕੁਮਾਰ, ਸੰਦੀਪ ਗਰਗ, ਗਗਨਦੀਪ ਸਿੰਘ ਅਤੇ ਸਮੁੱਚੀ ਪੰਚਾਇਤ ਤੇ ਪਿੰਡ ਦੇ ਪਤਵੰਤੇ ਹਾਜਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply