ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਜੋ ਵੀ ਸੰਸਥਾਵਾਂ ਕੰਮ ਕਰ ਰਹੀਆਂ ਹਨ ਉਨ੍ਹਾਂ ਦਾ ਜੇ.ਜੇ ਐਕਟ ਅਧੀਨ ਰਜਿਸਟਰੇਸ਼ਨ ਕਰਵਾਉਣਾ ਬਹੁਤ ਜਰੂਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਅਤੇ ਨੈਸ਼ਨਲ ਕਮਿਸ਼ਨਰ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਨਵੀਂ ਦਿੱਲੀ ਦੀਆਂ ਹਦਾਇਤਾਂ ਹਨ ਕਿ ਬੱਚਿਆਂ ਦੀ ਸੁਰੱਖਿਆਤ ਅਤੇ ਸਾਂਭ ਸੰਭਾਲ ਲਈ ਜੋ ਵੀ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਕੰਮ ਕਰ ਰਹੀਆਂ ਹਨ ਨੂੰ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 41 ਅਤੇ ਨਿਯਮ 21 ਅਨੁਸਾਰ ਐਕਟ ਅਧੀਨ ਰਜਿਸਟਰ ਹੋਣਾ ਅਤਿ ਜਰੂਰੀ ਹੈ।ਢਿਲੋਂ ਨੇ ਕਿਹਾ ਕਿ ਜੇਕਰ ਕੋਈ ਵੀ ਸੰਸਥਾ ਜੇ.ਜੇ ਐਕਟ ਅਧੀਨ ਰਜਿਸਟਰਡ ਨਹੀਂ ਹੋਈ ਤਾਂ ਉਨ੍ਹਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੀ ਸੰਸਥਾ ਨੂੰ ਰਜਿਸਟਰੇਸ਼ਨ ਜਰੂਰ ਕਰਵਾਉਣ।
ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਸਬੰਧੀ ਕੋਈ ਵੀ ਜਾਣਕਾਰੀ ਬਾਲ ਸੁਰੱਖਿਆ ਅਫਸਰ 24-ਮਜੀਠਾ ਰੋਡ ਨਜਦੀਕ ਮਦਾਨ ਹਸਪਤਾਲ ਤੋਂ ਲਈ ਜਾ ਸਕਦੀ ਹੈ ਅਤੇ ਦਫਤਰ ਦੇ ਨੰਬਰ 0183 -2573040 ਤੇ ਵਧੇਰੇ ਜਾਣਕਾਰੀ ਲੈਣ ਲਈ ਸੰਪਰਕ ਵੀ ਕੀਤਾ ਜਾ ਸਕਦਾ ਹੈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …