ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਨੌਜਵਾਨਾਂ ਨੂੰ ਜੇਕਰ ਨਸ਼ਿਆਂ ਤੋਂ ਦੂਰ ਕਰਨਾ ਹੈ ਤਾਂ ਉਨ੍ਹਾਂ ਨੂੰ ਆਪਣੇ ਵਿਰਸੇ
ਅਤੇ ਖੇਡਾਂ ਨਾਲ ਜੋੜਨਾ ਚਾਹੀਦਾ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਆਪਣੇ ਨਿਵਾਸ ਅਸਥਾਨ ਵਿਖੇ ਯੰਗ ਮਲੰਗ ਥੀਏਟਰ ਵੈਲਫੇਅਰ ਸੁਸਾਇਟੀ ਹਵੇਲੀ ਧੰਨਾ ਸਿੰਘ ਚੌਂਕ ਲਕਸ਼ਮਣਸਰ ਨੂੰ ਇਕ ਲੱਖ ਦਾ ਚੈਕ ਅਤੇ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਆਜਾਦ ਨਗਰ ਕੋਟ ਖਾਲਸਾ ਨੂੰ 50 ਹਜ਼ਾਰ ਰੁਪਏ ਦਾ ਚੈਕ ਦੇਣ ਉਪਰੰਤ ਕਹੇ।ਸੋਨੀ ਨੇ ਕਿਹਾ ਕਿ ਯੰਗ ਮਲੰਗ ਥੀਏਟਰ ਵੈਲਫੇਅਰ ਸੁਸਾਇਟੀ ਸਾਡੀ ਨੌਜਵਾਨ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜਣ ਲਈ ਕਈ ਤਰ੍ਹਾਂ ਦੀਆਂ ਸਭਿਆਚਾਰਕ ਗਤੀਵਿਧੀਆਂ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਨੋਜਵਾਨਾਂ ਨੂੰ ਅਸੀਂ ਆਪਣੇ ਅਮੀਰ ਵਿਰਸੇ ਨਾਲ ਜੋੜ ਕੇ ਨਸ਼ਿਆਂ ਤੋਂ ਅਲਵਿਦਾ ਕਰ ਸਕਦੇ ਹਾਂ।
ਇਸ ਮੌਕੇ ਸੋਨੀ ਵੱਲੋਂ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਨੂੰ 50 ਹਜ਼ਾਰ ਰੁਪੲੈ ਦਾ ਚੈਕ ਭੇਂਟ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਵਿਰਸੇ ਦੇ ਨਾਲ ਨਾਲ ਖੇਡਾਂ ਵੱਲ ਵੀ ਜੋੜਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜਿਥੇ ਖੇਡਾਂ ਸਾਡਾ ਮਾਨਸਿਕ ਵਿਕਾਸ ਕਰਦੀਆਂ ਹਨ ਉੇਥੇ ਖੇਡਾਂ ਸਾਡੇ ਅੰਦਰ ਆਤਮ ਵਿਸ਼ਵਾਸ਼ ਵੀ ਪੈਦਾ ਕਰਦੀਆਂ ਹਨ।ਸੋਨੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਤਰ੍ਹਾਂ ਦੇ ਖੇਡ ਕਲੱਬ ਬਣਾ ਕੇ ਹੋਰ ਲੋਕਾਂ ਨੂੰ ਵੀ ਨਾਲ ਜੋੜਣਾ ਚਾਹੀਦਾ ਹੈ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਗੌਰਵ ਸੇਠ, ਹੀਰਾ ਲਾਲ, ਬਿੱਟੂ ਤੋਂ ਇਲਾਵਾ ਇਲਾਕਾ ਨਿਵਾਸੀ ਵੀ ਹਾਜਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media