ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਪੰਜਾਬ
ਸਟੇਟ ਸ਼ੈਟੋ-ਰਿਓ ਕਰਾਟੇ-ਡੋ-ਐਸੋਸੀਏਸ਼ਨ ਜੁਝਾਰ ਐਵੀਨਿਊ ਗੁੰਮਟਾਲਾ, ਪਿੰਡ ਮੱਲਮਵਾਲੀ ਅਜਨਾਲਾ ਨੂੰ ਆਪਣੇ ਨਿਵਾਸ ਅਸਥਾਨ ਵਿਖੇ ਖੇਡਾਂ ਦਾ ਸਮਾਨ ਖਰੀਦਣ ਲਈ ਇਕ ਲੱਖ ਰੁਪਏ ਦਾ ਚੈਕ ਭੇਂਟ ਕੀਤਾ।
ਚੈਂਕ ਭੇਂਟ ਕਰਦਿਆਂ ਸੋਨੀ ਨੇ ਕਿਹਾ ਕਿ ਲੜਕੀਆਂ ਨੂੰ ਆਪਣੀ ਸਵੈ ਰੱਖਿਆ ਲਈ ਕਰਾਟੇ ਸਿੱਖਣੇ ਚਾਹੀਦੇ ਹਨ।ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਖੇਡਾਂ ਨਾਲ ਹੀ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਖੇਡਾਂ ਸਾਡੇ ਜੀਵਨ ਵਿੱਚ ਅਨੁਸਾਸ਼ਨ ਪੈਦਾ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਣ ਲਈ ਇਸ ਕਮੇਟੀ ਨੂੰ ਸਪੋਰਟਸ ਕਿੱਟਾਂ ਖਰੀਦਣ ਲਈ ਇਕ ਲੱਖ ਰੁਪਏ ਦਾ ਚੈਕ ਦਿੱਤਾ ਹੈ।ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਲਈ ਬਹੁਤ ਹੀ ਗੰਭੀਰ ਹੈ ਅਤੇ ਸਰਕਾਰ ਵੱਲੋਂ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡ ਪੀਰੀਅਡ ਲਗਾ ਕੇ ਖੇਡਾਂ ਨਾਲ ਜੋੜਣ ਦੇ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਜੁਗਲ ਕਿਸ਼ੋੇਰ ਸ਼ਰਮਾ, ਅਸ਼ਵਨੀ ਕੁਮਾਰ ਪੱਪੂ ਕੌਂਸਲਰ, ਵਿਕਾਸ ਸੋਨੀ ਕੌਂਸਲਰ, ਧਰਮਵੀਰ ਸਰੀਨ, ਬਲਦੇਵ ਸਿੰਘ ਅਤੇ ਪ੍ਰਮੋਦ ਭਾਟੀਆ ਚੇਅਰਮੈਨ ਸਪੋਰਟਸ ਸੈਲ ਪੰਜਾਬ ਵੀ ਹਾਜਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media