Monday, August 24, 2026

ਖੇਤੀ ਸੰਦਾਂ ਉਪਰ ਹੁਣ 31 ਜੁਲਾਈ ਤੱਕ ਮਿਲੇਗੀ ਸਬਸਿਡੀ – ਡਾ. ਵਿਨੈ ਕੁਮਾਰ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਸੰਦਾਂ ਉੱਪਰ ਦਿੱਤੀ ਜਾਣ ਵਾਲੀ Dr. Viney Kumar Agr Officerਸਬਸਿਡੀ ਦੀ ਅੰਤਮ ਤਾਰੀਖ ਵਿੱਚ ਵਾਧਾ ਕਰਕੇ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਤਾਂ ਜੋ ਜ਼ਿਲ੍ਹੇ ਦੇ ਵੱਧ ਤੋ ਵੱਧ ਕਿਸਾਨ ਖੇਤੀਬਾੜੀ ਸੰਦਾਂ ਦੀ ਨਵੀ ਤਕਨੀਕ ਨਾਲ ਜੁੜ ਸਕਣ।
    ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਹੁਣ ਕਿਸਾਨ 31 ਜੁਲਾਈ 2019 ਤੱਕ ਖੇਤੀ ਸੰਦਾਂ ਉਪਰ ਮਿਲ ਰਹੀ ਸਬਸਿਡੀ ਦਾ ਲਾਭ ਉਠਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੈਪੀ ਸੀਡਰ, ਮਲਚਰ, ਪਲਾਓ ਹਾਈਡ੍ਰੋਲਿਕ, ਜੀਰੋ ਡਰਿੱਲ, ਰੋਟਾ ਵੇਟਰ, ਪੈਡੀ ਸਟਰਾਅ ਅਤੇ ਚੋਪਰ ’ਤੇ 50 ਫੀਸਦੀ ਸਬਸਿਡੀ ਮਹੁੱਈਆ ਕਰਵਾਈ ਜਾ ਰਹੀ ਹੈ।ਇਹ ਸੰਦ ਜੇਕਰ ਕੋਈ ਸਹਿਕਾਰੀ ਸਭਾਵਾਂ ਜਾਂ ਕਿਸਾਨ ਗਰੁੱਪਾਂ ਵਲੋ ਲਈ ਜਾਂਦੀ ਹੈ ਤਾਂ ਉਨ੍ਹਾਂ ਨੂੰ 80 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ।ਉਨ੍ਹਾਂ ਕਿਹਾ ਕਿ ਕਿਸਾਨ ਵੀਰ ਸਬਸਿਡੀ ਦੇ ਫਾਰਮ ਭਰਨ ਲਈ ਜਮ੍ਹਾਂਬੰਦੀ, ਟਰੈਕਟਰ ਦੀ ਕਾਪੀ, ਅਧਾਰ ਕਾਰਡ ਤੋ ਇਲਾਵਾ ਤਿੰਨ ਫੋਟੋ ਲੈ ਕੇ ਆਉਣ ਤਾਂ ਜੋ ਉਨਾ ਨੂੰ ਸਬਸਿਡੀ ਫਾਰਮ ਭਰਨ ਵਿੱਚ ਕੋਈ ਦਿੱਕਤ ਨਾ ਆਵੇ।ਉਨ੍ਹਾਂ ਕਿਹਾ ਕਿ ਕਿਸਾਨ/ਕਿਸਾਨ ਗਰੁੱਪ/ਸਹਿਕਾਰੀ ਸਭਾਵਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਪਾਸੋਂ ਭਾਰਤ ਸਰਕਾਰ ਵੱਲੋ ਤਿਆਰ ਕੀਤੇ ਪੋਰਟਲ agrimachinery.nic.in ’ਤੇ ਰਜਿਸਟਰ ਕਰਨ ’ਚ ਮਦਦ ਲੈ ਸਕਦੇ ਹਨ।ਇਸ ਤੋ ਇਲਾਵਾ ਕਿਸਾਨਾਂ ਵਲੋਂ 8 ਵਿਅਕਤੀਆਂ ਦਾ ਗਰੁੱਪ ਬਣਾ ਕੇ ਜਿੰਨ੍ਹਾ ਵਿੱਚ ਦੋ ਮਹਿਲਾਵਾਂ (ਜਰਨਲ), ਦੋ ਮਹਿਲਾਵਾਂ ਐਸੀ.ਸੀ, 4 ਜਰਨਲ ਵਿਅਕਤੀ 10 ਲੱਖ ਰੁਪਏ ਦੇ ਖੇਤੀ ਸੰਦ ਲੈ ਸਕਦੇ ਹਨ, ਜਿਨ੍ਹਾਂ ਉਪੱਰ ਕਿਸਾਨਾਂ ਨੂੰ 8 ਲੱਖ ਰੁਪਏ ਸਬਸਿਡੀ ਦਿੱਤੀ ਜਾਵੇਗੀ।ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨ ਭਰਾਵਾਂ ਨੂੰ ਇਸ ਸਕੀਮ ਤਹਿਤ ਮਿਲ ਰਹੀ ਸਬਸਿਡੀ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਦੀ ਅਪੀਲ ਕੀਤੀ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply