ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸ਼ਨ ਵੱਲੋਂ ਅੱਜ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ
ਵਿਖੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੇ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ 9 ਤੋਂ 11 ਜੁਲਾਈ ਤੱਕ ਤਿੰਨ ਰੋਜਾ ਸੈਮੀਨਾਰ ਸ਼ੁਰੂ ਹੋਇਆ।ਇਸ ਸੈਮੀਨਾਰ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਕੂਲ ਮੁਖੀ ਵੀ ਹਾਜਰ ਸਨ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐਸ.ਪੀ ਜੋਸ਼ੀ ਜਨਰਲ ਮੈਨੇਜਰ ਮੈਗਸਿਪਾ ਨੇ ਕਿਹਾ ਕਿ ਇਸ ਟ੍ਰੇਨਿੰਗ ਸੈਮੀਨਾਰ ਦਾ ਮੁੱਖ ਉਦੇਸ਼ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੇ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਾ ਹੈ।ਜੋਸ਼ੀ ਨੇ ਕਿਹਾ ਕਿ ਅਸੀਂ ਆਪਣੇ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਲਿਆ ਕੇ ਹੀ ਲੋਕਾਂ ਦੀਆਂ ਇਛਾਵਾਂ ਤੇ ਪੂਰਾ ਉਤਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ/ ਕਰਮਚਾਰੀਆਂ ਦਾ ਮੁੱਖ ਕੰਮ ਜਨਤਾ ਦੀ ਸੇਵਾ ਕਰਨਾ ਹੈ ਅਤੇ ਇਹ ਕੰਮ ਤਦ ਹੀ ਪੂਰਾ ਹੋ ਸਕਦਾ ਹੈ ਜੇਕਰ ਅਸੀਂ ਆਪਣਾ ਕੰਮ ਸਮੇਂ ਸਿਰ ਅਤੇ ਗੁਣਵੱਤਾ ਭਰਪੂਰ ਕਰੀਏ।ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਮਕਸਦ ਤੁਹਾਡੇ ਵਿੱਚ ਵਾਧਾ ਕਰਨਾ ਹੈ ਅਤੇ ਮੈਗਸਿਪਾ ਵੱਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੱਖ ਵੱਖ ਜਿਲ੍ਹਿਆਂ ਵਿੱਚ ਇਹ ਟ੍ਰੇਨਿੰਗ ਕੈਂਪ ਆਯੋਜਤ ਕੀਤੇ ਜਾ ਰਹੇ ਹਨ।
ਇਸ ਸੈਮੀਨਾਰ ਦੌਰਾਨ ਡਾਕਟਰ ਸੰਜੀਵ ਅਰੋੜਾ ਡਿਪਟੀ ਡੀਨ ਜੀ.ਐਨ.ਏ ਯੂਨੀਵਰਸਿਟੀ ਨੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਇਕ ਪੇਸ਼ਕਾਰੀ ਵੀ ਦਿਖਾਈ ਗਈ। ਉਨ੍ਹਾਂ ਕਿਹਾ ਕਿ ਅਸੀਂ ਕੋਈ ਕੰਮ ਨੂੰ ਤਾਂ ਹੀ ਗੁਣਵੱਤਾ ਭਰਪੂਰ ਕਰ ਸਕਦੇ ਹਾਂ ਜੇਕਰ ਅਸੀਂ ਸਮੇਂ ਸਮੇਂ ਤੇ ਉਸ ਦਾ ਨਰੀਖਣ ਕਰਦੇ ਰਹੀਏ।ਸੰਜੀਵ ਅਰੋੜਾ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਤੁਹਾਡੇ ਕੋਲ ਆਪਣਾ ਕੰਮ ਕਰਵਾਉਣ ਲਈ ਆਉਂਦਾ ਹੈ ਤਾਂ ਤੁਸੀਂ ਆਪਣੇ ਵਿਹਾਰ, ਆਚਰਣ ਅਤੇ ਗੁਣਵੱਤਾ ਅਨੁਸਾਰ ਉਸ ਦਾ ਕੰਮ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਤੁਹਾਨੂੰ ਆਪਣੇ ਕੰਮ ਦਾ ਆਪ ਨਰੀਖਣ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਡੇ ਕੰਮ ਵਿੱਚ ਸੁਧਾਰ ਹੋ ਸਕੇ।
ਡਾ. ਅਰੋੜਾ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ
ਨੂੰ ਆਪਣੇ ਕੰਮ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਕਿਉਂਕਿ ਤੁਹਾਡੇ ਕੰਮ ਦਾ ਅਸਰ ਸਰਕਾਰ ਦੇ ਅਕਸ ਤੇ ਪੈਂਦਾ ਹੈ। ਡਾ. ਅਰੋੜਾ ਨੇ ਕਿਹਾ ਕਿ ਜੇਕਰ ਅਸੀਂ ਕੋਈ ਵੀ ਕੰਮ ਸਹੀ ਢੰਗ ਨਾਲ ਸ਼ੁਰੂ ਕਰਦੇ ਹਾਂ ਤੇ ਉਹ ਅਖੀਰ ਤੱਕ ਸਹੀ ਢੰਗ ਨਾਲ ਹੀ ਹੋਵੇਗਾ।ਉਨ੍ਹਾਂ ਕਿਹਾ ਕਿ ਤੁਹਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਆਪਣਾ ਕੰਮ ਨੂੰ ਗੁਣਵੱਤਾ ਭਰਪੂਰ ਢੰਗ ਨਾਲ ਕਰੀਏ।
ਇਸ ਮੌਕੇ ਭਗਤ ਸਿੰਘ ਫੰਕਸ਼ਨਲ ਮੈਨੇਜਰ ਜਿਲ੍ਹਾ ਸੂਚਨਾ ਕੇਂਦਰ, ਰੋਹਿਤ ਕੁਮਾਰ ਪ੍ਰਮੋਸ਼ਨਲ ਅਫਸਰ, ਇੰਜ. ਤਰਸੇਮ ਸਿੰਘ ਪੀ.ਐਸ.ਪੀ.ਸੀ.ਐਲ, ਇੰਜ. ਸੁਰੇਸ਼ ਕੁਮਾਰ, ਡਾ. ਅਮਰਜੀਤ ਸਿੰਘ ਖੇਤੀਬਾੜੀ ਵਿਭਾਗ, ਬਲਬੀਰ ਸਿੰਘ ਸੰਧੂ ਖੇਤੀਬਾੜੀ ਵਿਸਥਾਰ ਕੇਂਦਰ, ਸ੍ਰੀਮਤੀ ਮੀਨੂ ਸ਼ਰਮਾ ਏ.ਐਫ.ਐਸ.ਓ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media