Monday, September 21, 2026

ਸਰਬਤ ਦਾ ਭਲਾ ਟਰੱਸਟ ਅੰਮ੍ਰਿਤਸਰ `ਚ ਜਲਦ ਖੋਲ੍ਹੇਗਾ ਬਿਰਧ ਆਸ਼ਰਮ ਤੇ ਮੰਦਬੁੱਧੀ ਬੱਚਿਆਂ ਲਈ ਰਿਹਾਇਸ਼ੀ ਸਕੂਲ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸਰਬਤ PUNJ1007201912ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਲਦ ਹੀ ਗੁਰੂ ਨਗਰੀ ਅੰਮ੍ਰਿਤਸਰ ਵਿਖੇ 4 ਲੈਬਾਰਟਰੀਆਂ ਤੇ ਡਾਇਗਨੋਸਟਿਕ ਸੈਂਟਰ ਖੋਲ੍ਹਣ ਦੇ ਨਾਲ-ਨਾਲ ਇੱਕ ਆਧੁਨਿਕ ਸਹੂਲਤਾਂ ਨਾਲ ਲੈਸ ਬਿਰਧ ਆਸ਼ਰਮ ਤੇ ਐਮ.ਆਰ ਬੱਚਿਆਂ ਲਈ ਰਹਾਇਸ਼ੀ ਸਕੂਲ ਵੀ ਸਥਾਪਿਤ ਕੀਤਾ ਜਾ ਰਿਹਾ ਹੈ।
     ਅੰਮ੍ਰਿਤਸਰ ਜ਼ਿਲ੍ਹਾ ਇਕਾਈ ਨਾਲ ਇਕ ਵਿਸ਼ੇਸ਼ ਮੀਟਿੰਗ ਕਰਨ ਉਪਰੰਤ ਪ੍ਰੈਸ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਤੇ ਉੱਘੇ ਸਮਾਜ ਸੇਵੀ ਡਾ.ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਅੰਮ੍ਰਿਤਸਰ ਵਿਖੇ ਬਹੁਤ ਹੀ ਜਲਦ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ਼ਹੀਦਾਂ ਸਾਹਿਬ, ਸ੍ਰੀ ਗੁਰੂ ਹਰਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਡੀ ਬਲਾਕ ਰਣਜੀਤ ਐਵੀਨਿਊ ਤੇ ਪੁਲਿਸ ਲਾਈਨ ਅੰਮ੍ਰਿਤਸਰ ਦਿਹਾਤੀ ਵਿਖੇ ਲੈਬਾਰਟਰੀਆਂ ਤੇ ਡਾਇਗਨੋਸਟਿਕ ਸੈਂਟਰ ਖੋਲ੍ਹਣ ਦੇ ਨਾਲ-ਨਾਲ ਇੱਕ ਆਧੁਨਿਕ ਸਹੂਲਤਾਂ ਨਾਲ ਲੈਸ ਬਿਰਧ ਆਸ਼ਰਮ ਤੇ ਐਮ.ਆਰ (ਮੰਦਬੁੱਧੀ) ਬੱਚਿਆਂ ਲਈ ਰਹਾਇਸ਼ੀ ਸਕੂਲ ਵੀ ਸਥਾਪਨਾ ਵੀ ਕੀਤੀ ਜਾ ਰਹੀ ਹੈ।ਜਿਸ ਲਈ ਟਰੱਸਟ ਵੱਲੋਂ ਅੰਮ੍ਰਿਤਸਰ-ਅਟਾਰੀ ਮੁੱਖ ਸੜਕ ਤੇ ਲੋੜੀਂਦੀ ਜ਼ਮੀਨ ਵੀ ਖਰੀਦ ਲਈ ਗਈ ਹੈ।
ਇਸ ਮੌਕੇ ਉਨ੍ਹਾਂ ਨਾਲ ਟਰੱਸਟ ਦੇ ਮੀਡੀਆ ਇੰਚਾਰਜ ਰਵਿੰਦਰ ਸਿੰਘ ਰੋਬਿਨ, ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਜਨਰਲ ਸਕੱਤਰ ਸੁਖਦੀਪ ਸਿੱਧੂ, ਜੁਆਇੰਟ ਸੈਕਟਰੀ ਨਵਜੀਤ ਸਿੰਘ ਘਈ, ਵਿੱਤ ਸਕੱਤਰ ਹਰਜਿੰਦਰ ਸਿੰਘ ਹੇਰ, ਅਮਰਜੀਤ ਸਿੰਘ ਸੰਧੂ, ਸ਼ਿਵਦੇਵ ਸਿੰਘ ਬੱਲ, ਸਿਸ਼ਪਾਲ ਸਿੰਘ ਲਾਡੀ, ਜਗਦੇਵ ਸਿੰਘ ਛੀਨਾ, ਹਰਜਿੰਦਰ ਸਿੰਘ ਮੁੱਧ, ਪਲਵਿੰਦਰ ਸਿੰਘ ਸਰਹਾਲਾ, ਬਲਵਿੰਦਰ ਕੌਰ, ਆਸ਼ਾ ਤਿਵਾੜੀ ਆਦਿ ਟਰੱਸਟ ਮੈਂਬਰ ਮੌਜੂਦ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply