ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੱਖੀ ਡਾ. ਐਸ.ਪੀ.ਐਸ ਓਬਰਾਏ
ਨੇ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਪਹਿਲੇ ਪੜਾਅ ਤਹਿਤ ਆਉਂਦੇ ਕੁਝ ਦਿਨਾਂ ਅੰਦਰ ਹੀ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਢੁੱਕਵੇਂ 100 ਪਿੰਡਾਂ ਦੀ ਚੋਣ ਕਰਕੇ ਉਨ੍ਹਾਂ ਅੰਦਰ ਮਿਆਰੀ ਖੇਡ ਮੈਦਾਨ ਤਿਆਰ ਕਰਵਾੇ ਜਾਣਗੇ ਅਤੇ ਲੋੜੀਂਦਾ ਖੇਡਾਂ ਦਾ ਸਾਮਾਨ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਟਰੱਸਟ ਦੇ ਇਸ ਪ੍ਰੋਜੈਕਟ ਦਾ ਮੁੱਖ ਮਕਸਦ ਸਰਹੱਦੀ ਖੇਤਰ ਦੇ ਨੌਜਵਾਨਾਂ ਦਾ ਧਿਆਨ ਖੇਡਾਂ ਵੱਲ ਕੇਂਦਰਤ ਕਰਨਾ ਹੈ ਤਾਂ ਜੋ ਉਹ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿ ਸਕਣ।ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਉਸਾਰੂ ਰੂਪ `ਚ ਨੇਪਰੇ ਚੜ੍ਹਾਉਣ ਲਈ ਬਹੁਤ ਹੀ ਛੇਤੀ ਪੰਜਾਬ ਸਰਕਾਰ ਦੇ ਪ੍ਰਮੁੱਖ ਨੁਮਾਇੰਦਿਆਂ ਤੇ ਵਿਸ਼ੇਸ਼ ਉੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਵੀ ਕੀਤੀ ਜਾ ਰਹੀ ਹੈ ।
ਇਸ ਮੌਕੇ ਉਨ੍ਹਾਂ ਨਾਲ ਟਰੱਸਟ ਦੇ ਮੀਡੀਆ ਇੰਚਾਰਜ ਰਵਿੰਦਰ ਸਿੰਘ ਰੋਬਿਨ, ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਜਨਰਲ ਸਕੱਤਰ ਸੁਖਦੀਪ ਸਿੱਧੂ, ਜੁਆਇੰਟ ਸੈਕਟਰੀ ਨਵਜੀਤ ਸਿੰਘ ਘਈ, ਵਿੱਤ ਸਕੱਤਰ ਹਰਜਿੰਦਰ ਸਿੰਘ ਹੇਰ, ਅਮਰਜੀਤ ਸਿੰਘ ਸੰਧੂ, ਸ਼ਿਵਦੇਵ ਸਿੰਘ ਬੱਲ, ਸਿਸ਼ਪਾਲ ਸਿੰਘ ਲਾਡੀ, ਜਗਦੇਵ ਸਿੰਘ ਛੀਨਾ, ਹਰਜਿੰਦਰ ਸਿੰਘ ਮੁੱਧ, ਪਲਵਿੰਦਰ ਸਿੰਘ ਸਰਹਾਲਾ, ਬਲਵਿੰਦਰ ਕੌਰ, ਆਸ਼ਾ ਤਿਵਾੜੀ ਆਦਿ ਟਰੱਸਟ ਮੈਂਬਰ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media