Tuesday, April 28, 2026

ਸ਼੍ਰੋਮਣੀ ਕਮੇਟੀ ਮੈਂਬਰ ਕੈਪਟਨ ਅਵਤਾਰ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ PUNJ1007201917ਸ਼੍ਰੋਮਣੀ ਕਮੇਟੀ ਮੈਂਬਰ ਕੈਪਟਨ ਅਵਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕੈਪਟਨ ਅਵਤਾਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।ਲੌਂਗੋਵਾਲ ਨੇ ਆਖਿਆ ਕਿ ਕੈਪਟਨ ਅਵਤਾਰ ਸਿੰਘ ਇਕ ਪੰਥਕ ਆਗੂ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਸਟਾਫ਼ ਵੱਲੋਂ ਕੈਪਟਨ ਅਵਤਾਰ ਸਿੰਘ ਨਮਿਤ ਅਰਦਾਸ ਕੀਤੀ ਗਈ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਂਜ਼ਲੀ ਭੇਟ ਕੀਤੀ ਗਈ। ਕੈਪਟਨ ਅਵਤਾਰ ਸਿੰਘ ਦੇ ਅਕਾਲ ਚਲਾਣੇ ਦੇ ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵੀ ਬਾਅਦ ਦੁਪਹਿਰ ਬੰਦ ਰਹੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply