Monday, September 21, 2026

ਕੈਪਟਨ ਅਮਰਿੰਦਰ ਸਿੰਘ ਵਲੋਂ ਐਸ.ਐਫ.ਜੇ `ਤੇ ਪਾਬੰਦੀ ਲਾਉਣ ਦੇ ਕੇਂਦਰ ਦੇ ਫੈਸਲੇ ਦਾ ਸਵਾਗਤ

ਚੰਡੀਗੜ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਗੈਰ-ਕਾਨੂੰਨੀ ਸੰਗਠਨ ਦੇ ਵਜੋਂ Captain Amrinderਸਿੱਖ ਫਾਰ ਜਸਟਿਸ (ਐਸ.ਐਫ.ਜੇ) `ਤੇ ਭਾਰਤ ਸਰਕਾਰ ਵੱਲੋਂ ਪਾਬੰਦੀ ਲਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਉਨਾਂ ਕਿਹਾ ਕਿ ਆਈ.ਐਸ.ਆਈ ਦਾ ਸਮਰਥਨ ਪ੍ਰਾਪਤ ਇਸ ਸੰਗਠਨ ਦੀਆਂ ਭਾਰਤ ਵਿਰੋਧੀ ਵੱਖਵਾਦੀ ਕਾਰਵਾਈਆਂ ਤੋਂ ਦੇਸ਼ ਦੀ ਸੁਰੱਖਿਆ ਕਰਨ ਪ੍ਰਤੀ ਇਹ ਇੱਕ ਪਹਿਲਾ ਕਦਮ ਹੈ।
            ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਜਾਰੀ ਇਥੇ ਇਕ ਬਿਆਨ ਵਿੱਚ ਕਿਹਾ ਕਿ ਭਾਰਤ ਸਰਕਾਰ ਨੇ ਆਖਿਰਕਾਰ ਘੱਟੋ-ਘੱਟ ਐਸ.ਐਫ.ਜੇ ਵਿਰੁੱਧ ਲੰਮੇ ਸਮੇਂ ਤੋਂ ਲੰਬਿਤ ਪਿਆ ਸਟੈਂਡ ਲਿਆ ਹੈ।ਕੈਪਟਨ ਅਮਰਿੰਦਰ ਸਿੰਘ ਨੇ ਐਸ.ਐਫ.ਜੇ ਵਲੋਂ ਪੈਦਾ ਕੀਤੀ ਚਣੌਤੀ ਨੂੰ ਘਟਾ ਕੇ ਦੇਖਣ ਦੀ ਕੋਸ਼ਿਸ਼ ਕਰਨ ਵਾਲਿਆਂ ਦੀ ਵੀ ਤਿੱਖੀ ਆਲੋਚਨਾ ਕੀਤੀ ਜੋ ਕਿ ਨਾ ਕੇਵਲ ਭਾਰਤ ਵਿਚ ਸਗੋਂ ਭਾਰਤ ਤੋਂ ਬਾਹਰ ਵੀ ਲਗਾਤਾਰ ਦਮ-ਖਮ ਦਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਇਸ ਮੁੱਦੇ `ਤੇ ਸੌੜੀ ਸਿਆਸਤ ਕਰਨ ਤੋਂ ਦੂਰ ਰਹਿਣ ਅਤੇ ਇਸ ਸਮੱਸਿਆ ਨਾਲ ਲੜਨ ਅਤੇ ਇਸ ਦੇ ਖਾਤਮੇ ਲਈ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply