ਅੰਮ੍ਰਿਤਸਰ 10 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ
ਇਕਜੁਟਤਾ ਨਾਲ ਸਹਿਯੋਗੀ ਭੂਮਿਕਾ ਨਿਭਾਉਣ ਲਈ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਸਮੂਹ ਅਹੁਦੇਦਾਰਾਂ ਨੇ ਵਚਨਬਧਤਾ ਪ੍ਰਗਟਾਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਅਸ਼ੋਕ ਮੋਗਲਾ ਅਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਮੂਹਿਕ ਰੂਪ ਵਿਚ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਇਕ ਸੁਭਾਗਾ ਸਮਾਂ ਹੈ, ਜਿਸ ਨੂੰ ਸਮੂਹ ਨਗਰ ਕੌਂਸਲ ਵੱਲੋਂ ਰਾਜਨੀਤੀ ਤੋਂ ਉੱਪਰ ਉਠ ਕੇ ਰਲ ਮਿਲ ਕੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਹੈ ਕਿ ਉਹ ਸਾਰਿਆਂ ਨੂੰ ਏਕਤਾ ਨਾਲ ਗੁਰੂ ਸਾਹਿਬ ਦੇ ਪੁਰਬ ਸਮੇਂ ਸਹਿਯੋਗ ਬਣਨ ਦੀ ਪ੍ਰੇਰਣਾ ਦੇਣ।
ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਮੋਗਲਾ ਤੇ ਮੈਂਬਰਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਮੈਂਬਰ ਜੁਗਲ ਕੋਹਲੀ, ਸੰਦੀਪ ਕੌਰ, ਸ੍ਰੀਮਤੀ ਸੁਮਨ ਬਾਲਾ, ਦਵਿੰਦਰ ਕੌਰ, ਸੁਨੀਤਾ ਤੀਰ, ਚਰਨ ਕਮਲ, ਜਤਿੰਦਰ ਰਾਜੂ, ਸ੍ਰੀਮਤੀ ਵੀਨਾ ਮੰਗਲਾ, ਦਿਲਬਾਗ ਸਿੰਘ, ਰਵਿੰਦਰ ਸਿੰਘ, ਗੁਰਨਾਮ ਸਿੰਘ ਅਤੇ ਹੋਰ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media