Thursday, December 26, 2024

ਸ੍ਰੀ ਹਰਿਮੰਦਰ ਸਾਹਿਬ ਤੇ ਹਮਲਾ ਕਰਨ ਦੀ ਧਮਕੀ ਦੇਣ ਵਾਲਾ ਕਾਬੂ

PPN19091402

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਹਰਿਮੰਦਰ ਸਾਹਿਬ ਤੇ ਹਮਲਾ ਕਰਨ ਦੀ ਧਮਕੀ ਦੇਣ ਵਾਲਾ ਵਿਅਕਤੀ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਏ.ਡੀ.ਸੀ.ਪੀ ਸz. ਹਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਮੁਜੱਫਰਨਗਰ ਦੇ ਰਹਿਣ ਵਾਲੇ ਇਸ ਵਿਅਕਤੀ ਨੂੰ ਗੁਰੂ ਰਾਮਦਾਸ ਸਰਾਂ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਜੋ ਆਪਣਾ ਨਾਮ ਕਮਲ ਵਰਮਾ ਪੁੱਤਰ ਪ੍ਰੇਮ ਪ੍ਰਕਾਸ਼ ਦੱਸ ਰਿਹਾ ਹੈ। ਜਿਕਰਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਪ੍ਰਤਾਪ ਸਿੰਘ ਨੂੰ ਫੋਨ ਕਰਕੇ ਇਸ ਵਿਅਕਤੀ ਨੇ ਫਿਰੋਤੀ ਦੀ ਮੰਗ ਕਰਦਿਆਂ ਧਮਕੀ ਦਿੱਤੀ ਸੀ ਕਿ ਜੇਕਰ ਤੁਸ ਨੂੰ ਪੈਸੇ ਨਾ ਦਿੱਤੇ ਗਏ ਤਾਂ ਉਹ ਹਰਿਮੰਦਰ ਸਾਹਿਬ ਨੂੰ ਉਡਾ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਸਨ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …

Leave a Reply