Tuesday, November 24, 2026

550ਵੇਂ ਪ੍ਰਕਾਸ਼ ਪੁਰਬ ਸਬੰਧੀ ਸੈਮੀਨਾਰਾਂ ਦੀ ਰੂਪ ਰੇਖਾ ਲਈ ਸਬ-ਕਮੇਟੀ ਦੀ ਇਕੱਤਰਤਾ 12 ਨੂੰ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 SGPC Logoਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਉਣ ਦੀ ਵੀ ਯੋਜਨਾ ਬਣਾਈ ਗਈ ਹੈ। ਬੇਸ਼ੱਕ ਇਸ ਤੋਂ ਪਹਿਲਾਂ ਕੁਝ ਸੈਮੀਨਾਰ ਕਰਵਾਏ ਵੀ ਜਾ ਚੁੱਕੇ ਹਨ, ਪਰੰਤੂ ਕੌਮਾਂਤਰੀ ਅਤੇ ਕੌਮੀ ਪੱਧਰ ਦੇ ਕੁਝ ਸੈਮੀਨਾਰ ਅਗਲੇ ਦਿਨਾਂ ਵਿਚ ਕਰਵਾਏ ਜਾਣਗੇ।
     ਇਸ ਸਬੰਧੀ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਕ ਵਿਸ਼ੇਸ਼ ਸਬ-ਕਮੇਟੀ ਗਠਤ ਕੀਤੀ ਗਈ ਹੈ, ਜਿਸ ਦੀ ਪਲੇਠੀ ਇਕੱਤਰਤਾ ਭਲਕੇ 12 ਜੁਲਾਈ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ, ਪਟਿਆਲਾ ਵਿਖੇ ਰੱਖੀ ਗਈ ਹੈ। ਇਸ ਸਬ-ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਬੀਬੀ ਕੁਲਦੀਪ ਕੌਰ ਟੌਹੜਾ ਅਤੇ ਬੀਬੀ ਪਰਮਜੀਤ ਕੌਰ ਲਾਂਡਰਾਂ ਸ਼ਾਮਲ ਹਨ।
    ਕਮੇਟੀ ਦੇ ਕੋਆਰਡੀਨੇਟਰ ਵਜੋਂ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਡਾਇਰੈਕਟਰ ਵਿੱਦਿਆ ਡਾ. ਤੇਜਿੰਦਰ ਕੌਰ ਧਾਲੀਵਾਲ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।ਸਬ-ਕਮੇਟੀ ਦੇ ਮੁਖੀ ਅਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਹੈ ਕਿ ਭਲਕੇ ਹੋਣ ਵਾਲੀ ਇਕੱਤਰਤਾ ਵਿਚ ਸੈਮੀਨਾਰਾਂ ਸਬੰਧੀ ਮੁਕੰਮਲ ਰੂਪ-ਰੇਖਾ ਤਿਆਰ ਕੀਤੀ ਜਾਵੇਗੀ, ਜਿਸ ਅਨੁਸਾਰ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਸੈਮੀਨਾਰ ਹੋਣਗੇ।
     ਉਨ੍ਹਾਂ ਦੱਸਿਆ ਕਿ ਇਕੱਤਰਤਾ ਵਿਚ ਸ਼ਾਮਲ ਹੋਣ ਲਈ ਸਬ-ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਚਰਨਜੀਤ ਸਿੰਘ ਕਾਲੇਵਾਲ, ਜੈਪਾਲ ਸਿੰਘ ਮੰਡੀਆਂ ਅਤੇ ਸੁਖਹਰਪ੍ਰੀਤ ਸਿੰਘ ਰੋਡੇ ਨੂੰ ਵੀ ਸੱਦਾ ਭੇਜਿਆ ਗਿਆ ਹੈ।
    ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਵਿਖੇ ਵੀ ਕੁੱਝ ਸੈਮੀਨਾਰ ਕਰਵਾਉਣ ਦੀ ਯੋਜਨਾ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply