ਪਠਾਨਕੋਟ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਮਨੋਜ ਸ਼ਰਮਾ ਇਨਫੋਰਸਮੈਂਟ ਅਫਸਰ ਲੇਬਰ ਵਿਭਾਗ ਪਠਾਨਕੋਟ ਨੇ ਜਾਰੀ ਬਿਆਨ
ਰਾਹੀਂ ਦੱਸਿਆ ਹੈ ਕਿ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ 1958 ਅਧੀਨ ਰਜਿਸਟ੍ਰੇਸ਼ਨ ਸਿਰਫ ਆਨਲਾਈਨ ਉਪਲੱਬਧ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਦੁਕਾਨ, ਹਸਪਤਾਲ, ਰੈਸਟੋਰੈਂਟ, ਹੋਟਲ ਆਦਿ ਦੇ ਮਾਲਕ ਇਨਵੈਸਟ ਪੰਜਾਬ ਦੀ ਵੈਬ ਸਾਇਟ ਤੋਂ ਉਕਤ ਐਕਟ ਅਧੀਨ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਐਕਟ ਅਧੀਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ।ਉਨ੍ਹਾਂ ਨੇ ਜਿਲ੍ਹਾ ਪਠਾਨਕੋਟ ਦੇ ਸਮੂਹ ਦੁਕਾਨਾਂ, ਹਸਪਤਾਲਾਂ, ਰੈਸਟੋਰੈਂਟਾਂ, ਹੋਟਲਾਂ ਆਦਿ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਬੰਧਤ ਅਦਾਰਿਆਂ ਦੀ ਰਜਿਸਟ੍ਰੇਸ਼ਨ ਆਨਲਾਈਨ ਕਰਵਾਉਣ ਨੂੰ ਯਕੀਨੀ ਬਣਾਉਣ।ਜੇਕਰ ਕਿਸੇ ਵੀ ਵਿਅਕਤੀ ਨੂੰ ਆਨਲਾਈਨ ਰਜਿਸਟ੍ਰੇਸ਼ਨ ਕਰਨ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਦਫਤਰ ਲੇਬਰ ਵਿਭਾਗ ਮਲਿਕਪੁਰ ਵਿਖੇ ਸਿੱਧੇ ਤੌਰ ‘ਤੇ ਮਿਲ ਕੇ ਜਾਣਕਾਰੀ ਹਾਸਲ ਕਰ ਸਕਦੇ ਹਨ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media