ਪਠਾਨਕੋਟ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਾਲ 2019 ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪਰਬ
ਦੇ ਤੌਰ ਤੇ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਪਿੰਡ ਦੇ ਅੰਦਰ 550 ਪੋਦੇ ਲਗਾਉਣ ਦੀ ਪ੍ਰਕਿਰਿਆ ਅਰੰਭੀ ਗਈ ਹੈ ਜਿਸ ਅਧੀਨ ਸਾਲ 2019 ਦੇ ਜੁਲਾਈ ਅਤੇ ਅਗਸਤ ਮਹੀਨੇ ਦੋਰਾਨ ਹਰੇਕ ਪਿੰਡ ਅੰਦਰ ਕਰੀਬ 550 ਪੋਦੇ ਲਗਾ ਕੇ ਜ਼ਿਲ੍ਹਾ ਪਠਾਨਕੋਟ ਨੂੰ ਹਰਿਆ ਭਰਿਆ ਕੀਤਾ ਜਾਵੇਗਾ। ਇਹ ਜਾਣਕਾਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਦਿੱਤੀ।ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲਗਾਏ ਜਾ ਰਹੇ ਪੋਦਿਆਂ ਨਾਲ ਜਿੱਥੇ ਲੋਕਾਂ ਨੂੰ ਸਿਹਤ ਪੱਖੋਂ ਵਧੀਆ ਵਾਤਾਵਰਣ ਮਿਲੇਗਾ ਇਸ ਦੇ ਨਾਲ ਹੀ ਜਮੀਨ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਹੋਵੇਗਾ।
ਅਮਿਤ ਵਿੱਜ ਵਿਧਾਇਕ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਨਾਨਕ ਬਗੀਚੀਆਂ ਬਣਾਉਂਣ ਦੀ ਪ੍ਰੀਕ੍ਰਿਆ ਵੀ ਅਰੰਭ ਕੀਤੀ ਗਈ ਹੈ ਇਹ ਇੱਕ ਬਹੁਤ ਹੀ ਵਧੀਆ ਤਕਨੀਕ ਹੈ ਜਿਸ ਨੂੰ “ਮੀਆਵਾਕੀ” ਕਿਹਾ ਜਾਂਦਾ ਹੈ, ਜੋ ਕਿ ਇੱਕ ਸਾਇੰਸਦਾਨ ਦੇ ਨਾਮ ਤੇ ਤਕਨੀਕ ਵਿਕਸਿਕ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਹ ਤਕਨੀਕ ਵਿਦੇਸਾਂ ਵਿੱਚ ਕਾਫੀ ਮਸਹੂਰ ਹੈ ਅਤੇ ਇਸੇ ਹੀ ਤਰਜ ਤੇ ਜਿੱਥੇ ਪੂਰੇ ਪੰਜਾਬ ਅੰਦਰ 175 ਨਾਨਕ ਬਗੀਚੀਆਂ ਬਣਾਉਂਣ ਦਾ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ।ਜਿਸ ਅਧੀਨ ਪਹਿਲੀ ਨਾਨਕ ਬਗੀਚੀ ਡਲਹੋਜੀ ਰੋਡ ਸਥਿਤ ਸ੍ਰੀ ਰਾਮ ਸ਼ਰਨਮ ਕਾਲੋਨੀ ਦੇ ਨਜਦੀਕ ਵਣ ਵਿਭਾਗ ਦੀ ਜਮੀਨ ਤੇ ਬਣਾਈ ਗਈ ਹੈ।ਆਉਂਣ ਵਾਲੇ ਸਮੇਂ ਦੋਰਾਨ ਪਠਾਨਕੋਟ ਅੰਦਰ ਕਰੀਬ 15-20 ਅਜਿਹੇ ਸਥਾਨਾਂ ਦੀ ਚੋਣ ਕੀਤੀ ਜਾਵੇਗੀ ਜਿੱਥੇ ਕਿਸੇ ਹੋਰ ਪ੍ਰੋਜੈਕਟ ਨੂੰ ਨਹੀਂ ਬਣਾਇਆ ਜਾ ਸਕਦਾ, ਉੱਥੇ ਨਾਨਕ ਬਗੀਚੀਆਂ ਦਾ ਨਿਰਮਾਣ ਕੀਤਾ ਜਾਵੇਗਾ, ਤਾਂ ਜੋ ਪਠਾਨਕੋਟ ਸਿਟੀ ਪੂਰੀ ਤਰ੍ਹਾਂ ਨਾਲ ਸਾਫ ਅਤੇ ਤੰਦਰੁਸਤ ਰਹਿ ਸਕੇ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media