Thursday, July 9, 2026

ਬੀਬੀ ਕੌਲਾਂ ਜੀ ਸੰਗਤ ਨਿਵਾਸ ਸਰਾਂ ਦੇ 13ਵੇਂ ਸਲਾਨਾ ਦਿਵਸ `ਤੇ ਕਰਵਾਇਆ ਸ਼ੁਕਰਾਨਾ ਸਮਾਗਮ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨਿਸ਼ਕਾਮ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ PUNJ1107201915ਰਹੀ ਸਰਾਂ ਬੀਬੀ ਕੌਲਾਂ ਜੀ ਸੰਗਤ ਨਿਵਾਸ ਸਰਾਂ ਦਾ 13ਵਾਂ ਸਲਾਨਾ ਸ਼ੁਕਰਾਨਾ ਸਮਾਗਮ ਅਤੇ ਭਾਈ ਅਮਨਦੀਪ ਸਿੰਘ ਵਲੋਂ ਮਹੀਨਾਵਾਰੀ ਸ਼ੁਕਰਾਨਾ ਸਮਾਗਮ ਗੁਰਦੁਆਰਾ ਬੀਬੀ ਕੌਲਾਂ ਜੀ ਕੌਲਸਰ ਸਾਹਿਬ ਵਿਖੇ ਕਰਵਾਇਆ ਗਿਆ।
 ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲੇ, ਮਾਤਾ ਵਿਪਨਪ੍ਰੀਤ ਕੋਰ ਲੁਧਿਆਣੇ ਵਾਲੇ, ਭਾਈ ਗੁਰਪ੍ਰੀਤ ਸਿੰਘ ਸ਼ਿਮਲਾ ਵਾਲੇ, ਭਾਈ ਗੁਰਚਰਨ ਸਿੰਘ ਕਥਾਵਾਚਕ ਅਤੇ ਭਾਈ ਅਮਨਦੀਪ ਸਿੰਘ ਤੋਂ ਇਲਾਵਾ ਭਾਈ ਗੁਰਇਕਬਾਲ ਸਿੰਘ ਨੇ ਜੱਥੇ ਸਮੇਤ ਕਥਾ ਕੀਰਤਨ ਦੀਆਂ ਹਾਜਰੀਆਂ ਭਰੀਆਂ।ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਟਰੱਸਟ ਵੱਲੋਂ 13 ਸਾਲ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਬਾਹਰੋਂ ਆਈਆਂ ਸੰਗਤਾਂ ਲਈ ਬੀਬੀ ਕੌਲਾਂ ਜੀ ਸੰਗਤ ਨਿਵਾਸ ਸਰਾਂ ਸ਼ੁਰੂ ਕੀਤੀ ਗਈ ਸੀ, ਤਾਂ ਜੋ ਸੰਗਤਾਂ ਦੀ ਵੱਧ ਤੋਂ ਵੱਧ ਸੇਵਾ ਹੋ ਸਕੇ।ਉਨਾਂ ਕਿਹਾ ਕਿ ਸਰਾਂ ਦੀ ਦੇਖਭਾਲ ਲਈ ਭਾਈ ਪ੍ਰਿਤਪਾਲ ਸਿੰਘ, ਭਾਈ ਹਰਵਿੰਦਰ ਸਿੰਘ ਦਿਨ ਰਾਤ ਸੰਗਤਾਂ ਦੀ ਸੇਵਾ ਵਿੱਚ ਹਾਜਰ ਰਹਿੰਦੇ ਹਨ।ਇਹ ਸਰਾਂ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਦੇ ਬਿਲਕੁੱਲ ਸਾਹਮਣੇ ਹੈ ਅਤੇ ਸਾਰੇ ਕਮਰੇ ਏ.ਸੀ ਹਨ।
ਭਾਈ ਸਾਹਿਬ ਨੇ ਦੱਸਿਆ ਕਿ ਬੀਬੀ ਕੌਲਾਂ ਜੀ ਸੰਗਤ ਨਿਵਾਸ ਸਰਾਂ ਦੇ 13ਵੇਂ ਸਲਾਨਾ ਸਮਾਗਮ ਨੂੰ ਸਮਰਪਿਤ ਦਿਨ ਦੇ ਸਮੇਂ ਜਪ-ਤਪ ਸਮਾਗਮ ਅਤੇ ਭਾਈ ਅਮਨਦੀਪ ਸਿੰਘ ਵੱਲੋਂ ਮਹੀਨਾਵਾਰੀ ਸ਼ੁਕਰਾਨਾ ਕੀਰਤਨ ਸਮਾਗਮ ਸ਼ਾਮ 6.00 ਵਜੇ ਤੋਂ ਸ਼ੁਰੂ ਹੋ ਕੇ ਰਾਤ 11.00 ਵਜੇ ਤੱਕ ਕਰਵਾਏ ਗਏ।ਜਿਸ ਦੌਰਾਨ ਸੰਗਤਾਂ ਵੱਲੋਂ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ, ਵਾਹਿਗੁਰੂ-ਵਾਹਿਗੁਰੂ ਸਿਮਰਨ ਦੀਆਂ ਸੰਗਤਾਂ ਵੱਲੋਂ ਹਾਜਰੀਆਂ ਭਰੀਆਂ ਗਈਆਂ।
ਇਸ ਮੌਕੇ ਸਤਨਾਮ ਸਿੰਘ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ, ਗੁਰਦੀਪ ਸਿੰਘ ਸਲੂਜਾ, ਭਾਈ ਅਮਰਜੀਤ ਸਿੰਘ ਸਿਲਕੀ, ਭਾਈ ਤੇਜਪਾਲ ਸਿੰਘ ਤੋਂ ਇਲਾਵਾ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ।ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ।

 

Check Also

ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ 17 ਜੁਲਾਈ ਨੂੰ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ …

Leave a Reply