Wednesday, December 25, 2024

ਮਾਤਾ ਰਾਜ ਕੌਰ ਸਰਕਾਰੀ ਸੀਨੀ. ਸੈਕੰ. ਸਕੂਲ ਵਿਖੇ ਨਸ਼ਿਆਂ ਬਾਰੇ ਜਾਗਰੂਕਤਾ ਪ੍ਰੋਗਰਾਮ

ਲੌਂਗੋਵਾਲ, 11 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਬਡਰੁੱਖਾਂ ਦੇ ਮਾਤਾ ਰਾਜ ਕੌਰ ਸਰਕਾਰੀ ਸੀਨੀਅਰ PUNJ1107201916ਸੈਕੰਡਰੀ ਸਕੂਲ ਵਿਖੇ ਨਸ਼ਿਆਂ ਦੀ ਰੋਕਥਾਮ, ਡੈਪੋ ਅਤੇ ਸਿਹਤ ਸਬੰਧੀ ਜਾਗਰੂਕਤਾ ਬਾਰੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ, ਗ੍ਰਾਮ ਪੰਚਾਇਤ ਅਤੇ ਸਕੂਲ ਵੱਲੋਂ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ।
 ਇਸ ਪ੍ਰੋਗਰਾਮ ਵਿੱਚ ਕਾਂਗਰਸ ਪਾਰਟੀ ਹਲਕਾ ਸੁਨਾਮ ਦੇ ਇੰਚਾਰਜ ਸ੍ਰੀਮਤੀ ਦਾਮਨ ਥਿੰਦ ਬਾਜਵਾ, ਪੰਜਾਬ ਕਾਗਰਸ ਦੇ ਸਕੱਤਰ ਹਰਮਨਦੇਵ ਸਿੰਘ ਬਾਜਵਾ, ਅਵਿਕੇਸ਼ ਗੁਪਤਾ ਐਸ.ਡੀ.ਐਮ ਸੰਗਰੂਰ, ਰਾਜੇਸ਼ ਸਨੇਹੀ ਡੀ.ਐਸ.ਪੀ ਸੁਨਾਮ ਸਰਪੰਚ ਕੁਲਜੀਤ ਸਿੰਘ ਪਿੰਡ ਬਡਰੁੱਖਾਂ ਅਤੇ ਹੋਰ ਪਤਵੰਤੇ ਸੱਜਣ ਸ਼ਾਮਿਲ ਹੋਏ। ਇਸ ਮੌਕੇ ਸ੍ਰੀ ਸੁਖਵਿੰਦਰ ਸਿੰਘ ਚੌਧਰੀ ਨੇ ਸਾਰੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ।ਇਸ ਸਮੇਂ ਆਪਣੇ ਭਾਸ਼ਣ ਦੌਰਾਨ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਸੇ ਵੀ ਕਿਸਮ ਦੇ ਮੈਡੀਕਲ ਜਾਂ ਦੂਜੇ ਨਸ਼ੇ ਤੋਂ ਰਹਿਤ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਜੇਕਰ ਕੋਈ ਨਸ਼ਾ ਕਰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭੇਜਣ ਲਈ ਸਹਿਯੋਗ ਕਰਨਾ ਹੈ ਇਸ ਸਬੰਧੀ ਸਰਕਾਰ ਵਲੋਂ ਦਿੱਤੇ ਗਏ ਟੋਲ ਫਲੀ ਫਰੀ ਨੰਬਰ 112 ਅਤੇ 181 ਬਾਰੇ ਵੀ ਉਨ੍ਹਾਂ ਨੇ ਜਾਣਕਾਰੀ ਦਿੱਤੀ ।
ਹਰਮਨਦੇਵ ਬਾਜਵਾ ਨੇ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਨੂੰ ਨਸ਼ਿਆਂ ਦੀ ਰੋਕਥਾਮ ਸਬੰਧੀ ਸਖ਼ਤੀ ਵਰਤਣ ਲਈ ਕਿਹਾ।ਅਵਿਕੇਸ਼ ਗੁਪਤਾ ਐਸ.ਡੀ.ਐਮ ਅਤੇ ਰਾਜੇਸ਼ ਨੇ ਡੀ.ਐਸ.ਪੀ ਸੁਨਾਮ ਨੇ ਨਸ਼ਿਆਂ ਦੇ ਬੁਰੇ ਪ੍ਰਭਾਵ ਅਤੇ ਇਨ੍ਹਾਂ ਤੋਂ ਬਚਾਅ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਕੁਲਜੀਤ ਸਿੰਘ ਸਰਪੰਚ ਪਿੰਡ ਬਡਰੁੱਖਾਂ ਨੇ ਵਿਦਿਆਰਥੀਆਂ ਨੂੰ ਨਸ਼ਾ ਤਸਕਰਾਂ ਨੂੰ ਫੜਾਉਣ ਬਾਰੇ ਪ੍ਰੇਰਿਆ।
 ਇਸ ਮੌਕੇ ਸੁਖਵਿੰਦਰ ਸਿੰਘ ਪੰਚ, ਸੰਦੀਪ ਸਿੰਘ ਪੰਚ ,ਰਾਜਿੰਦਰ ਸਿੰਘ ਸਾਬਕਾ ਪੰਚ, ਮੰਨੂੰ ਬਡਰੁੱਖਾਂ, ਮਾਧਵ ਸ਼ਰਮਾ, ਸਤਿੰਦਰ ਸ਼ਰਮਾ, ਮੈਡਮ ਰਜਨੀ, ਅਮਰਜੀਤ ਕੌਰ, ਸਕੂਲ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply