ਆਖਰੀ ਦਿਨ ਟ੍ਰੇਨਿੰਗ ਲੈਣ ਵਾਲਿਆਂ ਨੂੰ ਦਿੱਤੇ ਗਏ ਸਰਟੀਫਿਕੇਟ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸ਼ਨ ਵੱਲੋਂ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ 9 ਤੋੋਂ 11 ਜੁਲਾਈ ਤੱਕ ਚੱਲੇ ਤਿੰਨ ਰੋਜ਼ਾ ਪ੍ਰਬੰਧਨ ਦੀ ਗੁਣਵੱਤਾ ਦਾ ਟ੍ਰੇਨਿੰਗ ਕੈਂਪ ਸਮਾਪਤ ਹੋ ਗਿਆ। ਇਸ ਸੈਮੀਨਾਰ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਗੁਣਵੱਤਾ ਨਾਲ ਕੰਮ ਕਰਨ ਬਾਰੇ ਦੱਸਿਆ ਗਿਆ।ਅੱਜ ਆਖਰੀ ਦਿਨ ਇਸ ਟ੍ਰੇਨਿੰਗ ਕੈਂਪ ਵਿੱਚ ਸ਼ਾਮਲ ਹੋਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟ੍ਰੇਨਿੰਗ ਸਰਟੀਫਿਕੇਟ ਵੀ ਵੰਡੇ ਗਏ।
ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਟ੍ਰੇਨਿੰਗ ਸਰਟੀਫਿਕੇਟ ਵੰਡਦਿਆਂ ਕਿਹਾ ਕਿ ਅਸੀਂ ਸਾਰੇ ਅਧਿਕਾਰੀ ਤੇ ਕਰਮਚਾਰੀ ਲੋਕ ਸੇਵਕ ਹਾਂ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਜਰੂਰਤਮੰਦ ਲੋਕਾਂ ਦੇ ਕੰਮ ਪਹਿਲ ਦੇ ਅਧਾਰ `ਤੇ ਕੀਤੇ ਜਾਣ।ਅਗਰਵਾਲ ਨੇ ਕਿਹਾ ਕਿ ਚਾਹੇ ਸਰਕਾਰੀ ਕੰਮਾਂ ਦਾ ਬੋਝ ਵੱਧ ਗਿਆ ਹੈ, ਪਰ ਜੇਕਰ ਅਸੀਂ ਆਪਣੇ ਕੰਮਾਂ ਨੂੰ ਗੁਣਵੱਤਾ ਦੇ ਅਧਾਰ ਤੇ ਕਰੀਏ ਤਾਂ ਕੰਮ ਨੂੰ ਜਲਦੀ ਨਿਪਟਾ ਸਕਦੇ ਹਾਂ।
ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐਸ.ਪੀ ਜੋਸ਼ੀ ਜਨਰਲ ਮੈਨੇਜਰ ਮੈਗਸਿਪਾ ਨੇ ਟ੍ਰੇਨਿੰਗ ਕੈਂਪ ਵਿੱਚ ਹਾਜ਼ਰ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ। ਉਨ੍ਹਾਂ ਦੱਸਿਆ ਕਿ ਮੈਂ ਖੁਦ ਚੰਡੀਗੜ੍ਹ ਸ਼ਹਿਰ ਵਿੱਚ 1100 ਤੋਂ ਵੱਧ ਪੌਦੇ ਲਗਾਏ ਹਨ ਅਤੇ ਉਹ ਪੌਦੇ ਹੁਣ ਤਿੰਨ ਸਾਲ ਦੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਈਏ।ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ ਬਹੁਤ ਸ਼ਲਾਘਾਯੋਗ ਉਪਰਾਲਾ ਹੈ।
ਇਸ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ: ਜਸਲੀਨ ਕੌਰ ਹੈਡ ਯੂਨੀਵਰਸਿਟੀ ਬਿਜਨੈਸ ਸਕੂਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕਿਹਾ ਕਿ ਜੇਕਰ ਅਸੀਂ ਆਪਣਾ ਕੰਮ ਠੀਕ ਢੰਗ ਨਾਲ ਕਰੀਏ ਤਾਂ ਉਸ ਨਾਲ ਸਾਨੂੰ ਮਾਨਸਿਕ ਸ਼ਾਂਤੀ ਵੀ ਪ੍ਰਾਪਤ ਹੁੰਦੀ ਹੈ।
ਇਸ ਮੌਕੇ ਡਾ: ਰਾਜੇਸ਼ ਕੁਮਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਭਗਤ ਸਿੰਘ ਫੰਕਸ਼ਨਲ ਮੈਨੇਜਰ ਜਿਲ੍ਹਾ ਸੂਚਨਾ ਕੇਂਦਰ, ਰੋਹਿਤ ਕੁਮਾਰ ਪ੍ਰਮੋਸ਼ਨਲ ਅਫਸਰ, ਇੰਜ. ਤਰਸੇਮ ਸਿੰਘ ਪੀ.ਐਸ.ਪੀ.ਸੀ.ਐਲ, ਇੰਜ. ਸੁਰੇਸ਼ ਕੁਮਾਰ, ਡਾ. ਅਮਰਜੀਤ ਸਿੰਘ ਖੇਤੀਬਾੜੀ ਵਿਭਾਗ, ਬਲਬੀਰ ਸਿੰਘ ਸੰਧੂ ਖੇਤੀਬਾੜੀ ਵਿਸਥਾਰ ਕੇਂਦਰ, ਸ੍ਰੀਮਤੀ ਮੀਨੂ ਸ਼ਰਮਾ ਏ.ਐਫ.ਐਸ.ਓ, ਯੋਗੇਸ਼ ਕੁਮਾਰ ਸਹਾਇਕ ਲੋਕ ਸੰਪਰਕ ਅਫਸਰ, ਅਸ਼ਵਨੀ ਕੁਮਾਰ ਕਾਰਜਕਾਰੀ ਇੰਜ ਪੀ.ਐਸ.ਪੀ.ਸੀ.ਐਲ, ਭੂਪਿੰਦਰ ਸਿੰਘ ਅੰਮ੍ਰਿਤਸਰ ਕੋਆਪਰੇਟਿਵ ਬੈਂਕ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜਰ ਸਨ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …