ਭੀਖੀ, 12 ਜੁਲਾਈ (ਪੰਜਾਬ ਪੋਸਟ- ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪਿੱਛਲੇ ਦਿਨੀਂ ਬੀ.ਕਾਮ ਭਾਗ ਤੀਜਾ
(ਸਮੈਸਟਰ ਛੇਵਾਂ) ਦੇ ਐਲਾਨੇ ਗਏ ਨਤੀਜੇ ਵਿੱਚ ਨੈਸ਼ਨਲ ਕਾਲਜ ਭੀਖੀ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿੰਸੀਪਲ ਡਾ ਐਮ.ਕੇ ਮਿਸਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਮਿਸ਼ਰਾ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਜਾ ਰਾਣੀ ਪੁਤਰੀ ਬੁੱਧਰਾਮ ਨੇ 66.36 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ ਜਦੋ ਕਿ ਸਾਹਿਲ ਗੁਪਤਾ ਪੁੱਤਰ ਵਿਪਨ ਗੁਪਤਾ ਨੇ 64.72 ਪ੍ਰਤੀਸ਼ਤ ਅਤੇ ਸੋਨੂੰ ਜਿੰਦਲ ਪੁੱਤਰ ਮਦਨ ਲਾਲ ਨੇ 61.09 ਫੀਸਦ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media