ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਬਟਾਲੀਅਨ ਐਨ.ਸੀ.ਸੀ ਨਾਭਾ ਦੇ ਕਮਾਂਡਰ ਅਫ਼ਸਰ ਕਰਨਲ
ਐਸ.ਐਸ ਬਰਾੜ ਦੀ ਅਗਵਾਈ ਅਤੇ ਪ੍ਰਿੰਸੀਪਲ ਕੈਪਟਨ ਪ੍ਰਕਾਸ਼ ਸੇਤੀਆ ਦੀ ਦੇਖਰੇਖ ਹੇਠ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਵਿਸ਼ਵ ਆਬਾਦੀ ਦਿਵਸ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਵਿੱਚ ਪਿ੍ਰੰਸੀਪਲ ਕੈਪਟਨ ਓਮ ਪ੍ਰਕਾਸ਼ ਸੇਤੀਆ, ਲੈਕਚਰਾਰ ਮਲਕੀਤ ਸਿੰਘ ਗਾਂਧੀ, ਮੈਡਮ ਚੰਦਰ ਪ੍ਰਭਾ ਅਤੇ ਲਾਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਵਧ ਰਹੀ ਆਬਾਦੀ ਦੇ ਮਾਰੂ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਇੱਕ ਚੇਤਨਾ ਰੈਲੀ ਦਾ ਆਯੋਜਨ ਵੀ ਕੀਤਾ ਗਿਆ। ਇਸ ਮੌਕੇ ਅਵਤਾਰ ਸਿੰਘ, ਰੇਨੂੰ ਬਾਲਾ, ਰੂਹੀ ਗੋਇਲ, ਨੇਹਾ, ਆਸ਼ਾ ਰਾਣੀ, ਗੁਰਪ੍ਰੀਤ ਕੌਰ, ਆਰਤੀ ਕਾਲੜਾ, ਸੂਬੇਦਾਰ ਕਸ਼ਮੀਰ ਸਿੰਘ, ਹਵਲਦਾਰ ਗੁਰਜਿੰਦਰ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media