Friday, April 24, 2026

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਾਸਿਕ ਮੀਟਿੰਗ ਹੋਈ

ਸਮਰਾਲਾ, 13 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਸਵਿੰਦਰ ਸਿੰਘ ਜਨਰਲ ਸਕੱਤਰ ਅਤੇ ਅਵਤਾਰ ਸਿੰਘ ਉਟਾਲਾਂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਖਮਾਣੋਂ ਅਤੇ ਮਾਛੀਵਾੜਾ ਇਕਾਈਆਂ ਨੇ ਵੀ ਭਾਗ ਲਿਆ।ਸਭ ਤੋਂ ਪਹਿਲਾਂ ਸਵਿੰਦਰ ਸਿੰਘ ਨੇ ਫਰੰਟ ਵੱਲੋਂ ਨਿਪਟਾਏ ਗਏ 4 ਕੇਸਾਂ ਬਾਰੇ ਵਿਸਥਾਰ ਨਾਲ ਦੱਸਿਆ।ਉਪਰੰਤ ਬੁਲਾਰਿਆਂ ਵਿੱਚ ਸਵਰਨ ਸਿੰਘ ਬਿਲਾਸਪੁਰ ਨੇ ਕਿਹਾ ਕਿ ਪਿੰਡਾਂ ਵਿੱਚ ਨਸ਼ਿਆਂ ਨਾਲ ਜਵਾਨੀ ਬਰਬਾਦ ਹੋ ਰਹੀ ਹੈ, ਜਿਆਦਾਤਰ ਨਸ਼ੇ ਹੀ ਖੁਦਕੁਸ਼ੀਆਂ ਦਾ ਕਾਰਨ ਬਣਦੇ ਜਾ ਰਹੇ ਹਨ, ਉਨ੍ਹਾਂ ਮੌਜੂਦਾ ਪੰਜਾਬ ਸਰਕਾਰ `ਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸੌਂਹ ਖਾ ਕੇ ਆਮ ਲੋਕਾਂ ਦੀਆਂ ਭਾਵਨਾਵਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ।
     ਸੁਰਿੰਦਰ ਕੁਮਾਰ ਅੰਗਰਸ਼ ਨੇ ਕਿਹਾ ਕਿ ਸਰਕਾਰ ਦੀਆਂ ਨਾਲਾਇਕੀਆਂ ਕਾਰਨ ਨੌਜਵਾਨਾਂ ਨੂੰ ਕੋਈ ਰੁਜ਼ਗਾਰ ਨਾ ਦੇਣ ਕਾਰਨ ਕਾਲਜਾਂ ਵਿੱਚ ਬੱਚਿਆਂ ਦੇ ਦਾਖਲਿਆਂ ਦੀ ਗਿਣਤੀ ਬਹੁਤ ਘਟਦੀ ਜਾ ਰਹੀ ਹੈ।ਬੱਚਿਆਂ ਦਾ ਰੁਝਾਨ ਬਾਹਰਲੇ ਦੇਸ਼ਾਂ ਵੱਲ ਵਧ ਗਿਆ ਹੈ।ਅਵਤਾਰ ਸਿੰਘ ਉਟਾਲਾਂ ਨੇ ਸਮਾਜ ਦੀ ਵਿਗੜਦੀ ਹਾਲਤ ਬਾਰੇ ਸਰਕਾਰਾਂ ਨੂੰ ਜਿੰਮੇਵਾਰ ਦੱਸਿਆ, ਇਸ ਲਈ ਲੋਕਾਂ ਨੂੰ ਆਪ ਹੀ ਅੱਗੇ ਹੋ ਕੇ ਸਮਾਜ ਵਿੱਚ ਸੁਧਾਰ ਲਿਆਉਣੇ ਪੈਣਗੇ।ਅਖੀਰ ਵਿੱਚ ਸ਼ਵਿੰਦਰ ਸਿੰਘ ਨੇ ਕਿਹਾ ਕਿ ਬਰਸਾਤ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ, ਪ੍ਰੰਤੂ ਸਮਰਾਲੇ ਦਾ ਨਗਰ ਕੌਂਸਲ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।ਸਮਰਾਲਾ ਵਿੱਚ ਪਾਣੀ ਦੇ ਨਿਕਾਸੀ ਦਾ ਪ੍ਰਬੰਧ ਬੇਹੱਦ ਮਾੜਾ ਹੈ।ਸਮਰਾਲਾ ਵਿੱਚ ਪਾਣੀ ਦੀ ਨਿਕਾਸੀ ਦਾ ਸ਼ੁਰੂ ਤੋਂ ਹੀ ਮਾੜਾ ਹਾਲ ਰਿਹਾ ਹੈ, ਇਸ ਸਬੰਧੀ ਕਿਸੇ ਵੀ ਰਾਜਸੀ ਨੇਤਾ ਜਾਂ ਸਮਰਾਲਾ ਪ੍ਰਸਾਸ਼ਨ ਨੇ ਕਦਮ ਨਹੀਂ ਚੁੱਕਿਆ।ਸਮਰਾਲਾ ਦੀ ਇਸ ਤੋਂ ਵੱਧ ਬਦਕਿਸਮਤੀ ਕੀ ਹੋ ਸਕਦੀ ਹੈ ਕਿ ਸਮਰਾਲਾ ਵਿਧਾਨ ਸਭਾ ਲਈ ਵਿਧਾਇਕ ਵੀ, ਚਾਹੇ ਉਹ ਕਿਸੇ ਵੀ ਪਾਰਟੀ ਨਾ ਸਬੰਧ ਰੱਖਦਾ ਹੋਵੇ ਸਮਰਾਲਾ ਸ਼ਹਿਰ ਤੋਂ ਹੀ ਚੁਣਿਆ ਜਾਂਦਾ ਰਿਹਾ ਹੈ, ਪ੍ਰੰਤੂ ਅੱਜ ਤੱਕ ਕਿਸੇ ਵੀ ਪਾਰਟੀ ਦੇ ਵਿਧਾਇਕ ਨੇ ਸਮਰਾਲਾ ਦੀ ਮੁੱਢਲੀ ਜਰੂਰਤ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਕੋਈ ਵੀ ਕਦਮ ਨਹੀਂ ਚੁੱਕੇੇ।ਸਿਰਫ ਅਖਬਾਰੀ ਬਿਆਨਾਂ ਤੱਕ ਹੀ ਸੀਮਤ ਰਹੇ ਹਨ, ਇਸ ਤੋਂ ਇਲਾਵਾ ਸਮਰਾਲਾ ਸ਼ਹਿਰ ਵਿੱਚ ਬਜੁਰਗਾਂ ਅਤੇ ਬੱਚਿਆਂ ਦੇ ਬੈਠਣ ਜਾਂ ਸੈਰ ਕਰਨ ਲਈ ਕੋਈ ਵੀ ਪਾਰਕ ਨਹੀਂ ਬਣਾਇਆ ਜਾ ਸਕਿਆ।ਇਸ ਸਭ ਰਾਜਸੀ ਨੇਤਾਵਾਂ ਦੀ ਸੌੜੀ ਸੋਚ ਦਾ ਖਮਿਆਜਾ ਆਮ ਲੋਕ ਭੁਗਤ ਰਹੇ ਹਨ।
          ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਰਜਿੰਦਰ ਸਿੰਘ, ਬੰਤ ਸਿੰਘ, ਰਿਟਾ: ਅਧਿਆਪਕ ਪ੍ਰੇਮ ਨਾਥ, ਦਰਸ਼ਨ ਸਿੰਘ ਕੰਗ, ਬਲਦੇਵ ਸਿੰਘ ਖਮਾਣੋਂ, ਪ੍ਰਿਥੀਪਾਲ ਸਿੰਘ, ਬਲਬੀਰ ਸਿੰਘ ਚਹਿਲਾਂ, ਮਲਕੀਤ ਸਿੰਘ ਚਹਿਲਾਂ, ਕਰਨੈਨ ਸਿੰਘ ਚਹਿਲਾਂ, ਦੇਸ ਰਾਜ, ਰਵਿੰਦਰ ਕੌਰ ਅਤੇ ਮਨਜੀਤ ਕੌਰ ਆਦਿ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply