Monday, August 24, 2026

ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਦਾਖਲੇ ਸ਼ੁਰੂ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ GNDU1ਵਿਭਾਗ ਵਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਸੈਸ਼ਨ 2019-20 ਦੌਰਾਨ ਲੜਕੀਆਂ ਲਈ ਇਕ ਸਾਲਾ ਸਰਟੀਫਿਕੇਟ ਕੋਰਸ ਇੰਨ ਡਰੈਸ ਡਿਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ ਕੋਸਮੇਟੋਲੋਜੀ, ਇਕ ਸਾਲਾ ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨਜ, 6 ਮਹੀਨੇੇ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ, 6 ਮਹੀਨੇੇ ਦਾ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ ਅਤੇ (ਲੜਕੇ ਅਤੇ ਲੜਕੀਆਂ) ਲਈ 6 ਮਹੀਨੇੇ ਦਾ ਸਰਟੀਫਿਕੇਟ ਕੋਰਸ ਇਨ ਵੈਬ ਡੀਜ਼ਾਈਨਿੰਗ, 6 ਮਹੀਨੇੇ ਦਾ ਸਰਟੀਫਿਕੇਟ ਕੋਰਸ ਇੰਨ ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿੱਲਜ਼ ਵਿਸ਼ਿਆਂ ਨਾਲ ਸਬੰਧਤ ਇੱਕ ਸਾਲਾ/ 6 ਮਹੀਨੇ ਦੇ ਸਰਟੀਫਿਕੇਟ ਕੋਰਸ/ਡਿਪਲੋਮਿਆਂ ਵਿੱਚ ਖਾਲੀ ਰਹਿੰਦੀਆਂ ਸੀਟਾਂ ਨੂੰ ਭਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ `ਚ 13 ਅਗਸਤ 2019 ਤੱਕ ਦਾ ਵਾਧਾ ਕੀਤਾ ਜਾਂਦਾ ਹੈ।
ਕੋਰਸ/ਡਿਪਲੋਮਿਆਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ 13 ਅਗਸਤ 2019 ਤੱਕ ਆਨਲਾਈਨ ਰਜਿਸਟ੍ਰੇਸ਼ਨ ਯੂਨੀਵਰਸਿਟੀ ਵੈਬਸਾਈਟ www.gndu.ac.in/lifelong/default.aspx ‘ `ਤੇ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਯੂਨੀਵਰਸਿਟੀ ਵੈਬਸਾਈਟ www.gndu.ac.in ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਵਿਭਾਗ ਵਿਖੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply