ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਕੈਮਿਸਟ ਐਸੋਸੀਏਸ਼ਨ ਸੰਗਰੂਰ ਵਲੋਂ ਸ਼ੁਰੂ ਕੀਤੇ ਗਏ
ਪ੍ਰੋਗਰਾਮ ਰੁੱਖ ਲਗਾਓ ਵਾਤਾਵਰਨ ਬਚਾਓਅਤੇ ਡਰੱਗ ਅਵੇਅਰਨੈਸ ਪ੍ਰੋਗਰਾਮ ਦਾ ਆਯੋਜਨ ਸੁਨਾਮ ਵਿਖੇ ਕੈਮਿਸਟ ਐਂਡ ਡਰੱਗਿਸਟ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਹੇਠ ਸਥਾਨਕ ਰੋਟਰੀ ਪਬਲਿਕ ਸਕੂਲ ਵਿਖੇ ਆਯੋਜਿਤ ਕੀਤਾ ਗਿਆ।ਜਿਸ ਵਿਚ ਰੋਟਰੀ ਕਲੱਬ ਵੱਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਅਤੇ ਜਨਰਲ ਸਕੱਤਰ ਰਾਜੀਵ ਜੈਨ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਤਹਿਤ ਇਹ ਤੀਸਰਾ ਕੈਂਪ ਅੱਜ ਸੁਨਾਮ ਵਿਖੇ ਲਗਾਇਆ ਗਿਆ ਹੈ, ਜਿਸ ਵਿਚ ਜਿਲ੍ਹਾ ਡਰੱਗ ਇੰਸਪੈਕਟਰ ਮੈਡਮ ਸੁਧਾ ਡੇਹਲ ਅਤੇ ਮੈਡਮ ਕਰੁਣਾ ਗੁਪਤਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦੇ ਹੋਏ ਕੈਮਿਸਟਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਈ ਵੀ ਕੈਮਿਸਟ ਹੈਬਿਟ ਫਾਰਮਿੰਗ ਡਰੱਗ, ਐਨ.ਆਰ.ਐਕਸ ਅਤੇ ਪਾਬੰਦੀਸ਼ੁਦਾ ਦਵਾਈਆਂ ਬਿਨਾਂ ਡਾਕਟਰ ਦੀ ਪਰਚੀ ਤੋਂ ਬਿਨਾਂ ਨਹੀਂ ਦੇਵਗਾ ਅਤੇ ਸ਼ਡਿਊਲ ‘ਐਚ‘ ਦਾ ਪੂਰਾ ਰਿਕਾਰਡ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਰਿਜ਼ਾਂ ਦੀ ਵਿੱਕਰੀ ਡਾਕਟਰ ਦੀ ਪਰਚੀ ਤੋਂ ਨਾ ਕੀਤੀ ਜਾਵੇ। 
ਪ੍ਰਧਾਨ ਨਰੇਸ਼ ਜਿੰਦਲ ਨੇ ਭਰੋਸਾ ਦਿੱਤਾ ਕਿ ਸਾਰੇ ਕੈਮਿਸਟ ਡਰੱਗਜ਼ ਐਕਟ ਦੇ ਨਿਯਮਾਂ ਦੀ ਪਾਲਣਾ ਕਰਨਗੇ।ਪੀ.ਐਮ.ਆਰ.ਏ ਦੇ ਸੂਬਾ ਪ੍ਰਧਾਨ ਡੀ.ਪੀ ਸਿੰਘ ਨੇ ਰੁੱਖਾਂ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਪ੍ਰੋਜੈਕਟ ਚੇਅਰਮੈਨ ਯੋਗੇਸ਼ ਚੋਪੜਾ, ਅਜੈਬ ਸੈਣੀ, ਪਵਨ ਜਿੰਦਲ, ਅਸ਼ੋਕ ਗਰਗ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।ਇਸ ਤੋਂ ਬਾਅਦ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਸਥਾਨਕ ਗੀਤਾ ਭਵਨ ਮੰਦਰ ਵਿਚ ਬੂਟੇ ਲਾਏ ਗਏ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦੀ ਜਿੰਮੇਵਾਰੀ ਵੀ ਲਈ । ਕੈਂਪ ਵਿਚ ਹੋਰਨਾਂ ਤੋਂ ਇਲਾਵਾ ਸਤੀਸ਼ ਸਿੰਗਲਾ, ਸੁਭਾਸ਼ ਗੋਇਲ, ਰਾਮ ਸਿੰਘ, ਸਤਪਾਲ ਬਾਂਸਲ, ਦੀਪਕ ਮਿੱਤਲ, ਲਖਵਿੰਦਰ ਸਿੰਘ, ਗੁਰਮੀਤ ਸਿੰਘ ਅਤੇ ਉਮਾ ਸ਼ੰਕਰ ਆਦਿ ਕੈਮਿਸਟ ਵੀ ਹਾਰ ਸਨ ।
Check Also
ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …
Punjab Post Daily Online Newspaper & Print Media