Wednesday, October 28, 2026

ਕੇਂਦਰ ਸਰਕਾਰ ਵਲੋਂ ਖਾਲਸਾ ਹਾਕੀ ਅਕਾਦਮੀ ਦੀ ਖਿਡਾਰਣ ਰੀਤ ਸਨਮਾਨਿਤ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਵਲੋਂ ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੇ PUNJ1307201916ਅਧੀਨ ਖਾਲਸਾ ਹਾਕੀ ਅਕੈਡਮੀ ਦੀ ਖਿਡਾਰਣ ਰੀਤ ਨੂੰ ਹਾਕੀ ’ਚ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ 10 ਲੱਖ ਅਤੇ ਹਰਿਆਣਾ ਸਰਕਾਰ ਨੇ 60 ਲੱਖ ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਹੈ।ਰੀਤ ਨੂੰ ਇਹ ਸਨਮਾਨ 7 ਤੋਂ 14 ਅਕਤੂਬਰ 2018 ਤੱਕ ਅਰਜਨਟੀਨਾ ਵਿਖੇ ਹੋਏ ਫ਼ੋਰਥ ਯੂਥ ਉਲੰਪਿਕ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੈਸਟ ਸਕੋਰਰ ਦਾ ਖ਼ਿਤਾਬ ਹਾਸਲ ਕਰਨ ’ਤੇ ਮਿਲਿਆ ਹੈ।
    ਇਸ ਦੌਰਾਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਲੜਕੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪ੍ਰਬੰਧਕਾਂ ਦੁਆਰਾ ਸ਼ੁਰੂ ਕੀਤੀ ਗਈ ਵਿਸ਼ਾਲ ਸਿਖਲਾਈ ਦੇ ਬਾਅਦ ਹਾਕੀ ਖਿਡਾਰਣਾਂ ਦੀ ਟੀਮ ਵੱਡੇ ਪੱਧਰ ’ਤੇ ਪ੍ਰਸ਼ੰਸਾ ਪ੍ਰਾਪਤ ਕਰ ਰਹੀ ਹੈ।ਛੀਨਾ ਨੇ ਉਕਤ ਪ੍ਰਾਪਤੀ ਲਈ ਡਾਇਰੈਕਟਰ ਖੇਡਾਂ ਡਾ. ਕੰਵਲਜੀਤ ਸਿੰਘ, ਕੋਚ ਬਲਦੇਵ ਸਿੰਘ, ਅਮਰਜੀਤ ਸਿੰਘ ਤੋਂ ਇਲਾਵਾ ਖ਼ਾਲਸਾ ਕਾਲਜ ਸਪੋਰਟਸ ਵਿਭਾਗ ਦੇ ਮੁੱਖੀ ਡਾ. ਦਲਜੀਤ ਸਿੰਘ, ਬਚਨਪਾਲ ਸਿੰਘ ਦੀ ਸ਼ਲਾਘਾ ਕੀਤੀ।ਉਨ੍ਹਾਂ ਇਸ ਮੌਕੇ ਕਿਹਾ ਕਿ ਮਹਿਲਾਵਾਂ ਦੇ ਖੇਡਾਂ ਨੂੰ ਉਤਸ਼ਾਹਿਤ ਕਰਨਾ ਸੁਸਾਇਟੀ ਦਾ ਮੁੱਖ ਮਕਸਦ ਹੈ।
    ਇਸ ਮੌਕੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਫ਼ਤਰ ਵਿਖੇ ਉਕਤ ਖਿਡਾਰਣ ਦਾ ਮੂੰਹ ਮਿੱਠਾ ਕਰਵਾਉਣ ਉਪਰੰਤ ਡਾ. ਦਲਜੀਤ ਸਿੰਘ, ਕੋਚ ਅਮਰਜੀਤ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਉਕਤ ਖੇਡ ਦੌਰਾਨ ਭਾਰਤ ਸਮੇਤ ਕੁਲ 8 ਟੀਮਾਂ ਜਿਨ੍ਹਾਂ ’ਚ ਜਾਪਾਨ, ਆਸਟਰੇਲੀਆ, ਪੋਲੈਂਡ, ਸਾਊਥ ਅਫ਼ਰੀਕਾ, ਆਸਟਰੀਆ, ਬਨਵੈਟਰ ਆਦਿ ਹਿੱਸਾ ਲਿਆ।ਜਿਸ ’ਚ ਰੀਤ ਨੇ ਭਾਰਤੀ ਟੀਮ ਵਲੋਂ ਖੇਡਦੇ ਹੋਏ ਸੈਮੀਫ਼ਾਈਲ ਮੈਚ ਨੂੰ ਜਾਪਾਨ ਨੂੰ ਹਰਾਇਆ ਸੀ ਅਤੇ ਇਸ ਦੌਰਾਨ ਉਸ ਨੇ 8 ਗੋਲ ਕੀਤੇ ਅਤੇ ਬੈਸਟ ਸਕੋਰਰ ਦਾ ਮਾਣ ਪ੍ਰਾਪਤ ਕੀਤਾ।ਇਸ ਲਈ ਖਿਡਾਡਣ ਰੀਤ ਨੂੰ ਮੋਦੀ ਸਰਕਾਰ ਵਲੋਂ 10 ਲੱਖ ਅਤੇ ਹਰਿਆਣਾ ਸਰਕਾਰ ਵਲੋਂ 60 ਲੱਖ ਦੇ ਇਨਾਮ ਵਜੋਂ ਸਨਮਾਨ ਦਿੱਤਾ ਗਿਆ ਹੈ। ਇਸ ਮੌਕੇ ਡਾ. ਦਲਜੀਤ ਸਿੰਘ, ਕੋਚ ਬਲਦੇਵ ਸਿੰਘ, ਅਮਰਜੀਤ ਸਿੰਘ ਹਾਜ਼ਰ ਸਨ।
 

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …

Leave a Reply