ਭੀਖੀ, 14 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਐੱਸ.ਐੱਸ.ਪੀ ਗੁਲਨੀਤ ਸਿੰਘ ਖੁਰਾਣਾ, ਐਸ.ਪੀ (ਐਚ) ਮੇਜਰ ਸਿੰਘ, ਐਸ.ਪੀ (ਡੀ)
ਅਨਿਲ ਕੁਮਾਰ ਅਤੇ ਡੀ.ਐਸ.ਪੀ ਡਵੀਜ਼ਨ ਮਾਨਸਾ ਦੀ ਅਗਵਾਈ ਹੇਠ ਪੁਲਿਸ ਵਲੋਂ ਚਲਾਈ ਨਸ਼ਾ ਵਿਰੋਧੀ ਟੀਮ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਪਿੰਡ ਸੱਦਾ ਸਿੰਘ ਵਾਲਾ ਵਿਖੇ ਲੋਕਾਂ ਨੂੰ ਜਾਗਰੂਕ ਕਰਦਿਆਂ ਸਮਾਗਮ ਦੌਰਾਨ ਨਸ਼ਾ ਵਿਰੋਧੀ ਟੀਮ ਦੇ ਇੰਚਾਰਜ ਬਲਵੰਤ ਸਿੰਘ ਨੇ ਭੀਖੀ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣਾ ਜਰੂਰੀ ਹੈ।ਜੋ ਲੋਕ ਨਸ਼ਿਆਂ ਦਾ ਕਾਰੋਬਾਰ ਕਰਦੇ ਹਨ। ਹਰੇਕ ਵਿਅਕਤੀ ਦਾ ਇਹ ਫਰਜ਼ ਬਣਦਾ ਹੈ ਕਿ ਉਹਨਾਂ ਖਿਲਾਫ ਪੁਲਿਸ ਨੂੰ ਸੂਚਨਾ ਦੇਣ।ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ। ਜੋ ਵਿਅਕਤੀ ਨਸ਼ੇ ਦੀ ਦਲਦਲ ਵਿਚ ਫਸ ਚੁੱਕੇ ਹਨ।ਉਹ ਪੰਜਾਬ ਸਰਕਾਰ ਵਲੋਂ ਚਲਾਏ ਨਸ਼ਾ ਛੁਡਾਊ ਕੇਂਦਰ ਵਿਚੋਂ ਮੁਫ਼ਤ ਦਵਾਈਆਂ ਲੈ ਸਕਦੇ ਹਨ।
ਇਸ ਮੌਕੇ ਸਰਪੰਚ ਕਵਲਜੀਤ ਸਿੰਘ, ਬਲਾਕ ਸੰਮਤੀ ਮੈਂਬਰ ਜੱਗਚਾਨਣ ਸਿੰਘ, ਸਾਬਕਾ ਸਰਪੰਚ ਭੋਲਾ ਸਿੰਘ, ਪੰਚ ਗੁਰਪ੍ਰੀਤ ਸਿੰਘ, ਜਗਮੀਤ ਸਿੰਘ, ਗ੍ਰੰਥੀ ਜੱਗਚਾਨਣ ਸਿੰਘ, ਗੁਰਦੁਆਰਾ ਪ੍ਰਧਾਨ ਸ਼ਗਨਦੀਪ ਸਿੰਘ, ਬਾਬਾ ਜੋਗੀ ਪੀਰ ਸਪੋਰਟਸ ਕਲੱਬ ਦੇ ਪ੍ਰਧਾਨ ਇੰਦਰਜੀਤ ਸਿੰਘ, ਸਕੱਤਰ ਗੁਰਪ੍ਰੀਤ ਸਿੰਘ, ਸਿਪਾਹੀ ਜਗਦੀਪ ਸਿੰਘ, ਅੰਤਰਜਾਮੀ ਸਿੰਘ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media