ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਾਂਗਰੀ ਵਜੋਂ ਸੇਵਾ ਨਿਭਾਅ ਰਹੇ ਭਾਈ ਇਕਬਾਲ ਸਿੰਘ ਦੇ 11 ਜੁਲਾਈ ਦੀ ਰਾਤ ਨੂੰ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹ ਭਾਈ ਇਕਬਾਲ ਸਿੰਘ ਸ਼੍ਰੋਮਣੀ ਕਮੇਟੀ ਅੰਦਰ 1992 ਵਿਚ ਭਰਤੀ ਹੋਏ ਸਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਭਾਈ ਇਕਬਾਲ ਸਿੰਘ ਨੂੰ ਇਕ ਇਮਾਨਦਾਰ ਕਰਮਚਾਰੀ ਦੱਸਦਿਆਂ ਕਿਹਾ ਕਿ ਅਜਿਹੇ ਗੁਰੂ ਘਰ ਨੂੰ ਸਮਰਪਿਤ ਸੇਵਾਦਾਰ ਦਾ ਚਲਾਣਾ ਬੇਹੱਦ ਦੁਖਦਾਈ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਈ ਇਕਬਾਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੀ ਹੈ ਅਤੇ ਵਿਛੜੀ ਆਤਮਾ ਨਮਿਤ ਕਰਤਾ ਪੁਰਖ ਅੱਗੇ ਅਰਦਾਸ ਕਰਦੀ ਹੈ।
ਭਾਈ ਇਕਬਾਲ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਅਵਤਾਰ ਸਿੰਘ ਸੈਂਪਲਾ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਸੁਲੱਖਣ ਸਿੰਘ ਭੰਗਾਲੀ, ਤੇਜਿੰਦਰ ਸਿੰਘ ਪੱਡਾ, ਮੈਨੇਜਰ ਮੁਖਤਾਰ ਸਿੰਘ ਨੇ ਵੀ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਸੇ ਦੌਰਾਨ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਇਕਬਾਲ ਸਿੰਘ ਨਮਿਤ ਅੰਤਮ ਅਰਦਾਸ ਪਿੰਡ ਭੋਮਾਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਵੇਗੀ।
Check Also
ਖ਼ਾਲਸਾ ਕਾਲਜ ਵਿਖੇ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 19 ਨੂੰ ਹੋਵੇਗਾ ਆਗਾਜ਼
5 ਰੋਜ਼ਾ ਮੇਲੇ ਦੀ ਛੀਨਾ ਕਰਨਗੇ ਪ੍ਰਧਾਨਗੀ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ …