Friday, September 20, 2024

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਣ ਨੂੰ ਬਚਾਉਣ ਦਾ ਦਿੱਤਾ ਸੁਨੇਹਾ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਐਨ.ਸੀ.ਸੀ ਦੇ ਵਿਦਿਆਰਥੀਆਂ ਵਲੋਂ . PUNJ1507201904ਨੁੱਕੜ ਨਾਟਕ ਰਾਹੀਂ ਵਾਤਾਵਰਣ ਬਚਾਉਣ ਦਾ ਸੁਨੇਹਾ ਦਿੱਤਾ ਗਿਆ।11 ਪੰਜਾਬ ਬਟਾਲੀਅਨ ਐਨ.ਸੀ.ਸੀ ਵਲੋਂ ਵਤਾਵਰਣ ਪ੍ਰਤੀ ਜਾਗਰੂਕਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਇਸੇ ਤਹਿਤ ਕਰਨਲ ਅਸ਼ਵਨੀ ਕੁਮਾਰ ਤੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ `ਚ ਇੱਕ ਨੁੱਕੜ ਨਾਟਕ ਪਿੰਡ ਮੂਦਲ `ਚ ਪੇਸ਼ ਕੀਤਾ ਗਿਆ।ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਨਾਟਕ ਰਾਹੀਂ ਦੱਸਿਆ ਕਿ ਸਾਡੇ ਆਲੇ ਦੁਆਲੇ ਦੀ ਹਵਾ ਪ੍ਰਦੂਸ਼ਿਤ ਹੋ ਗਈ ਹੈ ਅਤੇ ਸਾਹ ਲੈਣ ਨਾਲ ਜਹਿਰੀਲੇ ਰਸਾਇਣ ਲੋਕਾਂ ਦੇ ਸਰੀਰ `ਚ ਦਾਖਲ ਹੋਣ ਨਾਲ ਉਹ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ।ਇਸ ਤੋਂ ਇਲਾਵਾ ਲੋਕਾਂ ਨੂੰ ਸਾਹ ਲੈਣਾ ਔਖਾ ਹੋ ਗਿਆ ਹੈ।ਨਾਟਕ `ਚ ਵਿਦਿਆਰਥੀਆਂ ਨੇ ਪ੍ਰਦੂਸ਼ਣ ਰੋਕਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਫੈਕਟਰੀਆਂ ਦੀਆਂ ਚਿਮਨੀਆਂ ਦੀ ਲਗਾਤਾਰ ਸਫਾਈ ਕਰਨ ਲਈ ਕਿਹਾ।ਪੈਟਰੋਲ ਤੇ ਡੀਜ਼ਲ ਦੀ ਥਾਂ ਬਿਜਲੀ ਜਾਂ ਸੀ.ਐਨ.ਜੀ ਨਾਲ ਚੱਲਣ ਵਾਲੀਆਂ ਗੱਡੀਆਂ ਦੀ ਵਰਤੋਂ ਕਰਨ ਤੇ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਵੀ ਅਪੀਲ ਕੀਤੀ ਗਈ।ਵਿਦਿਆਰਥੀਆਂ ਨੇ ਪ੍ਰਣ ਕੀਤਾ ਕਿ ਉਹ ਨਾ ਤਾਂ ਕੋਈ ਅਜਿਹਾ ਕੰਮ ਨਹੀਂ ਕਰਨਗੇ ਤੇ ਨਾ ਹੀ ਹੋਰਨਾਂ ਨੂੰ ਕਰਨ ਦੇਣਗੇ, ਜਿਸ ਨਾਲ ਵਾਤਾਵਰਣ ਨੂੰ ਨੁਕਸਾਨ ਨਾ ਪੁੱਜੇ।
    ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।ਉਨਾ ਸਭ ਨੂੰ ਮਿਲ ਕੇ ਵਾਤਾਵਰਣ ਦੀ ਸੰਭਾਲ ਕਰਨ ਅਤੇ ਆਪਣੇ ਜਨਮ ਦਿਨ `ਤੇ ਇੱਕ ਇੱਕ ਪੌਦਾ ਜਰੂਰ ਲਗਾਉਣ ਲਈ ਕਿਹਾ।ਇਸ ਮੌਕੇ ਲੈ. ਕਰਨਲ ਮਹੇਸ਼ ਕੁਮਾਰ ਤੇ ਸੂਬੇਦਾਰ ਮੇਜਰ ਕਵਲਜੀਤ ਸਿੰਘ ਮੌਜੂਦ ਸਨ।
 

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply