ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ
ਇਕ ਔਰਤ ਵੱਲੋਂ ਧੋਬੀਆਣਾ ਬਸਤੀ ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿਰ ’ਤੇ ਚੁੱਕ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਅਤੀ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਗੁਰਦੁਆਰਾ ਸਾਹਿਬਾਨ ਵਿਖੇ ਨਿਗਰਾਨੀ ਦੇ ਯੋਗ ਪ੍ਰਬੰਧ ਕਰਨੇ ਚਾਹੀਦੇ ਹਨ। ਉਨਾ ਕਿਹਾ ਕਿ ਵਾਪਰੀ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਸ਼ਰਾਰਤੀ ਅਨਸਰ ਇਸ ਤਰ੍ਹਾਂ ਦੀ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media