Friday, June 19, 2026

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ PUNJ1607201902ਨਾਨਕ ਦੇਵ ਯੁਨੀਵਰਸਿਟੀ ਵੱਲੋਂ ਐਲਾਨੇ ਬੀ.ਏ ਸਮੈਸਟਰ 6ਵਾਂ ਦੇ ਨਤੀਜਿਆਂ ’ਚ ਪ੍ਰਾਪਤੀ ਪ੍ਰਸ਼ੰਸਾ ਭਰਪੂਰ ਰਹੀ।ਬੀ.ਏ ਸਮੈਸਟਰ 6ਵਾਂ ਦੇ ਇਸ ਨਤੀਜੇ ’ਚ ਲੜਕੀਆਂ ਨੇ ਫ਼ਿਰ ਤੋਂ ਮੋਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸ਼ੈਸ਼ਨ ’ਚ ਖੁਸ਼ਦੀਪ ਕੌਰ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ ਅਤੇ  ਕਰਨ ਦੁਪਿੰਦਰਬੀਰ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।
        ਕਾਲਜ ਦੀਆਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਦੇ ਨਤੀਜੇ ਮੌਕੇ ਖੁਸ਼ੀ ਜ਼ਾਹਿਰ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਸੰਸਥਾ ਰਾਤ-ਦਿਨ ਇਹ ਯਤਨ ਕਰ ਰਹੀ ਹੈ ਕਿ ਹਰ ਵਿਦਿਆਰਥੀ ਨੂੰ ਅਜਿਹੀ ਵਿਦਿਆ ਦੇਣੀ ਹੈ।ਜਿਸ ਨਾਲ ਉਹ ਵਰਤਮਾਨ ਸਮਾਜ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਸਮਾਜ ’ਚ ਆਪਣੀ ਨਿਵੇਕਲੀ ਜਗ੍ਹਾ ਸਥਾਪਿਤ ਕਰ ਸਕਣ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਪੜ੍ਹ-ਲਿਖ ਕੇ ਉਹ ਵਰਤਮਾਨ ਸਮਾਜ ਪ੍ਰਤੀ ਆਪਣੀ ਬਣਦੀ ਜਿੰਮੇਵਾਰੀ ਨਿਭਾਉਣ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …

Leave a Reply