ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਉਪ ਮੰਡਲ ਮੈਜਿਸਟਰੇਟ ਮਜੀਠਾ ਮੈਡਮ ਅਲਕਾ ਕਾਲੀਆ ਦੇ ਦਿਸ਼ਾ
ਨਿਰਦੇਸ਼ਾਂ ਅਨੁਸਾਰ ਸੀ.ਡੀ.ਪੀ.ਓ ਮਜੀਠਾ ਗਗਨਦੀਪ ਸਿੰਘ ਭੱਟੀ ਵਲੋਂ ਨਾਗਕਲਾਂ ਵਿਖੇ ਪੋਸ਼ਨ ਅਭਿਯਾਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਤਹਿਸੀਲ ਮਜੀਠਾ ਦੇ ਸਮੂਹ ਜੀ.ਓ.ਜੀ ਅਤੇ ਸਮੂਹ ਆਂਗਣਵਾੜੀ ਵਰਕਰਾਂ ਨੂੰ ਨਸ਼ਿਆਂ ਅਤੇ ਪੋਸ਼ਨ ਬਾਰੇ ਲੋਕਾਂ ਨੂੰ ਪਿੰਡਾਂ ਵਿੱਚ ਜਾ ਕੇ ਜਾਗਰੂਕ ਕਰਨ ਲਈ ਸਿੱਖਿਆ ਅਤੇ ਪ੍ਰੇਰਿਤ ਕੀਤਾ ਗਿਆ।
ਸੀ.ਡੀ.ਪੀ.ਓ ਮਜੀਠਾ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਪੋਸ਼ਣ ਅਭਿਯਾਨ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਵੱਖ-ਵੱਖ ਵਿਭਾਗ ਮਿੱਲ ਕੇ ਕੰਮ ਕਰ ਰਹੇ ਹਨ ਤਾਂ ਕਿ ਕੁਪੋਸ਼ਣ, ਅਨੀਮਿਆ ਅਤੇ ਜਨਮ ਸਮੇਂ ਘੱਟ ਭਾਰ ਦੀ ਸਮੱਸਿਆ ਹੱਲ ਕੀਤੀ ਜਾ ਸਕੇ। ਸਰਕਾਰ ਵਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਜੋ ਆਮ ਲੋਕਾਂ ਦੀ ਹਿੱਸੇਦਾਰੀ ਨਾਲ ਹੀ ਕਾਮਯਾਬ ਹੋ ਸਕਦੇ ਹਨ।ਸੀਨੀਅਰ ਮੈਡੀਕਲ ਅਫ਼ਸਰ ਸਤਨਾਮ ਸਿੰਘ ਸਿੱਧੂ ਵਲੋਂ ਦੱਸਿਆ ਗਿਆ ਕਿ ਮਜੀਠਾ ਵਿੱਚ ਦੋ ਓਟ ਕਲੀਨਿਕ ਚੱਲ ਰਹੇ ਹਨ।ਜਿਨ੍ਹਾਂ ਵਿੱਚ ਨਸ਼ਿਆਂ ਵਿੱਚ ਲੱਗ ਚੁੱਕੇ ਨੌਜਵਾਨਾਂ ਨੂੰ ਰੋਜ਼ਾਨਾ ਦਵਾਈ ਦਿੱਤੀ ਜਾ ਰਹੀ ਹੈ ਅਤੇ ਹੁਣ ਤੱਕ 20 ਦੇ ਕਰੀਬ ਨੌਜਵਾਨ ਦਵਾਈ ਖਾ ਕੇ ਨਸ਼ੇ ਛੱਡ ਚੁੱਕਾ ਹਨ। ਉਨ੍ਹਾਂ ਦੱਸਿਆ ਕਿ ਡਾਈਰਿਆ ਮੈਨੇਜ਼ਮੈਂਟ ਮਹੀਨਾ ਜੁਲਾਈ 2019 ਮਨਾਇਆ ਜਾ ਰਿਹਾ ਹੈ। ਲੋਕਾਂ ਨੂੰ ਆਸ-ਪਾਸ ਸਾਫ਼ ਸਫ਼ਾਈ ਰੱਖਣੀ ਚਾਹੀਦੀ ਹੈ ਅਤੇ ਦਸਤ ਹੋਣ ਤੇ ਸੇਬ, ਕੇਲਾ, ਬ੍ਰੈਡ, ਦਹੀ ਅਤੇ ਓ.ਆਰ.ਐਸ ਲੈਣਾ ਚਾਹੀਦਾ ਹੈ।
ਐਸ.ੈੱਚ.ਓ ਮਜੀਠਾ ਵਲੋਂ ਆਮ ਲੋਕਾਂ ਨੂੰ ਪੁਲਿਸ ਵਿਭਾਗ ਦਾ ਸਾਥ ਦੇਣ ਲਈ ਅਪੀਲ ਕੀਤੀ ਗਈ ਅਤੇ ਕਿਹਾ ਗਿਆ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੇ ਖਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਉਪਮੰਡਲ ਦਫ਼ਤਰ ਮਜੀਠਾ ਤੋਂ ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ ਰੀਡਰ, ਸਿਹਤ ਵਿਭਾਗ ਤੋਂ ਰਾਧੇ ਸ਼ਾਮ ਏ.ਐਨ.ਐਮ ਮਨਜੀਤ ਕੌਰ, ਐਲ.ਐਚ.ਵੀ ਪਰਮਿੰਦਰ ਕੌਰ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੋਂ ਬਲਵਿੰਦਰ ਕੌਰ, ਰਜਵੰਤ ਕੌਰ, ਸੁਖਜਿੰਦਰ ਕੌਰ ਅਤੇ ਪੁਲਿਸ ਵਿਭਾਗ ਤੋਂ ਐਸ.ਐਚ.ਓ ਆਦਿ ਹਾਜ਼ਰ ਸਨ।
Punjab Post Daily Online Newspaper & Print Media