ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਸੰਦਾਂ ਉਪਰ 80 ਫੀਸਦੀ ਤੱਕ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ ਅਤੇ ਗਰੁੱਪ ਵਿਚ ਖੇਤੀ ਕਰਨ ਵਾਲੇ ਕਿਸਾਨ, ਭਾਵ ਜੋ ਸਾਂਝੀ ਖੇਤੀ ਲਈ ਸੰਦ ਖਰਦੀਣ ਉਨਾਂ ਨੂੰ 80 ਫੀਸਦੀ ਤੱਕ ਸਬਸਿਡੀ ਸੰਦਾਂ ਉਤੇ ਦਿੱਤੀ ਜਾਵੇਗੀ।ਉਕਤ ਸਬਸਿਡੀ ਲਈ ਫਾਰਮ 30 ਜੁਲਾਈ ਤੱਕ ਦਿੱਤੇ ਜਾ ਸਕਦੇ ਹਨ।
ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਇਸ ਵੇਲੇ ਜੀਰੋ ਡਰਿੱਲ ਅਤੇ ਰੋਟਾ ਵੇਟਰ ’ਤੇ 80 ਫੀਸਦੀ ਸਬਸਿਡੀ ਮਹੁੱਈਆ ਕਰਵਾਈ ਜਾ ਰਹੀ ਹੈ।ਉਨਾਂ ਦੱਸਿਆ ਕਿ 8 ਵਿਅਕਤੀਆਂ ਦਾ ਗਰੁੱਪ ਬਣਾ ਕੇ ਜਿੰਨ੍ਹਾ ਵਿੱਚ ਦੋ ਮਹਿਲਾਵਾਂ (ਜਰਨਲ), ਦੋ ਮਹਿਲਾਵਾਂ ਐਸੀ.ਸੀ, 4 ਜਰਨਲ ਵਿਅਕਤੀ 10 ਲੱਖ ਰੁਪਏ ਦੇ ਖੇਤੀ ਸੰਦ ਲੈ ਸਕਦੇ ਹਨ, ਜਿਨ੍ਹਾਂ ਉਪਰ ਕਿਸਾਨਾਂ ਨੂੰ 8 ਲੱਖ ਰੁਪਏ ਸਬਸਿਡੀ ਦਿੱਤੀ ਜਾਵੇਗੀ।ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨ ਭਰਾਵਾਂ ਨੂੰ ਇਸ ਸਕੀਮ ਤਹਿਤ ਮਿਲ ਰਹੀ ਸਬਸਿਡੀ ਦਾ ਵੱਧ ਤੋ ਵੱਧ ਲਾਭ ਲੈਣ ਦੀ ਅਪੀਲ ਕੀਤੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …