ਚੰਡੀਗੜ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਸਾਵਨ ਬੰਪਰ-2019 ਦਾ ਪਹਿਲਾ ਇਨਾਮ ਜੇਤੂ ਖਰੜ ਵਾਸੀ ਸੁਮਨ ਪ੍ਰਿਆ ਜਾਰਜ ਮਸੀਹ ਨੇ
ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ ਅੱਜ ਇਥੇ ਪੰਜਾਬ ਲਾਟਰੀਜ਼ ਵਿਭਾਗ ਵਿੱਚ ਦਸਤਾਵੇਜ਼ ਜਮਾਂ ਕਰਾਏ ਹਨ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਾਵਨ ਬੰਪਰ ਦਾ ਡਰਾਅ 8 ਜੁਲਾਈ ਨੂੰ ਲੁਧਿਆਣਾ ਵਿਖੇ ਕੱਢਿਆ ਗਿਆ ਸੀ, ਜਿਸ ਵਿੱਚ ਡੇਢ-ਡੇਢ ਕਰੋੜ ਰੁਪਏ (ਕੁੱਲ ਤਿੰਨ ਕਰੋੜ) ਦੇ ਪਹਿਲੇ ਦੋ ਇਨਾਮ ਟਿਕਟ ਨੰਬਰ ਏ-316460 ਅਤੇ ਬੀ-331362 ਨੂੰ ਨਿਕਲੇ ਸਨ। ਇਨਾਂ ਵਿੱਚੋਂ ਇਕ ਟਿਕਟ (ਏ-316460) ਸੁਮਨ ਨੇ ਖਰੀਦੀ ਸੀ।
ਪੰਜਾਬ ਲਾਟਰੀਜ਼ ਵਿਭਾਗ ਦੀ ਡਰਾਅ ਕੱਢਣ ਦੀ ਪਾਰਦਰਸ਼ੀ ਤੇ ਸੌਖਾਲੀ ਪ੍ਰਣਾਲੀ ਦੀ ਸ਼ਲਾਘਾ ਕਰਦਿਆਂ ਇਸ ਖੁਸ਼ਨਸੀਬ ਜੇਤੂ ਨੇ ਕਿਹਾ ਕਿ ਸਭ ਤੋਂ ਵੱਧ ਖੁਸ਼ੀ ਦੀ ਗੱਲ ਇਹ ਹੈ ਕਿ ਪੰਜਾਬ ਇਕਲੌਤਾ ਸੂਬਾ ਹੈ, ਜਿਸ ਵੱਲੋਂ ਵੱਡੇ ਇਨਾਮ ਜਨਤਾ ਵਿੱਚ ਹੀ ਦਿੱਤੇ ਜਾਂਦੇ ਹਨ।
ਬੁਲਾਰੇ ਨੇ ਦੱਸਿਆ ਕਿ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਲਾਟਰੀਜ਼ ਵਿਭਾਗ ਵੱਲੋਂ `ਪੰਜਾਬ ਰਾਜ ਰਾਖੀ ਬੰਪਰ-2019` ਵੀ ਰਿਲੀਜ਼ ਕਰ ਦਿੱਤਾ ਗਿਆ ਹੈ, ਜਿਸ ਦੀਆਂ ਟਿਕਟਾਂ ਬਾਜ਼ਾਰ ਵਿੱਚ ਉਪਲਬਧ ਹਨ।ਉਨਾਂ ਦੱਸਿਆ ਕਿ ਰਾਖੀ ਬੰਪਰ ਦਾ ਡਰਾਅ 3 ਸਤੰਬਰ 2019 ਨੂੰ ਕੱਢਿਆ ਜਾਵੇਗਾ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media