ਤਲਵੰਡੀ ਸਾਬੋ, 17 ਜੁਲਾਈ (ਪੰਜਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਸੈਮੀਨਾਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੋਗੇਵਾਲਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਪ੍ਰੋਫੈਸਰ ਨਵ ਸੰਗੀਤ ਸਿੰਘ (ਸਾਬਕਾ ਮੁਖੀ, ਪੋਸਟਗ੍ਰੈਜੂਏਟ ਪੰਜਾਬੀ ਵਿਭਾਗ, ਗੁਰੂ ਕਾਸ਼ੀ ਕਾਲਜ ਦਮਦਮਾ ਸਾਹਿਬ) ਮੁੱਖ ਵਕਤਾ ਵਜੋਂ ਸ਼ਾਮਲ ਹੋਏ। ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਪ੍ਰਬੰਧਕ ਹਰਪ੍ਰੀਤ ਸਿੰਘ ਬਰਾੜ, ਪ੍ਰਿੰਸੀਪਲ ਭੀਮ ਸ਼ਰਮਾ ਅਤੇ ਵਾਈਸ ਪ੍ਰਿੰਸੀਪਲ ਬਖਸ਼ੀਸ਼ ਰੌਏ ਨੇ ਪ੍ਰੋਫੈਸਰ ਸਿੰਘ ਨੂੰ ਗੁਲਦਸਤਾ ਭੇਟ ਕਰਕੇ `ਜੀ ਆਇਆਂ` ਆਖਿਆ।ਗੁਰਪ੍ਰੀਤ ਸਿੰਘ ਨੇ ਪ੍ਰੋਫੈਸਰ ਸਿੰਘ ਦੇ ਜੀਵਨ ਅਤੇ ਸਾਹਿਤਕ ਰਚਨਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਪ੍ਰੋਫੈਸਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਗੁਰੂ ਨਾਨਕ ਦੇਵ ਜੀ ਦੀ ਭਾਰਤੀ ਤੇ ਵਿਸ਼ਵ ਸਮਾਜ ਨੂੰ ਦੇਣ ਬਾਰੇ ਭਰਪੂਰ ਚਰਚਾ ਕਰਦਿਆਂ ਉਨ੍ਹਾਂ ਦੀ ਬਾਣੀ `ਚੋਂ ਹਵਾਲੇ ਦੇ ਕੇ ਬੜੇ ਸੌਖੇ ਢੰਗ ਨਾਲ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਵਾਈਸ ਪ੍ਰਿੰਸੀਪਲ ਰੌਏ ਨੇ ਪ੍ਰੋਫੈਸਰ ਸਿੰਘ ਦਾ ਇਸ ਭਾਵਪੂਰਤ ਲੈਕਚਰ ਲਈ ਧੰਨਵਾਦ ਕੀਤਾ।ਸਮੁੱਚੀ ਮੈਨੇਜਮੈਂਟ ਵਲੋਂ ਪ੍ਰੋਫੈਸਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।
ਪ੍ਰੋ. ਸਿੰਘ ਨੇ ਸਕੂਲ ਕੈਂਪਸ ਵਿੱਚ ਇੱਕ ਪੌਦਾ ਵੀ ਲਾਇਆ।ਇਸ ਸਮਾਗਮ ਵਿੱਚ ਸਕੂਲ ਦੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਸਮੇਤ ਮੈਡਮ ਅੰਤਪ੍ਰੀਤ ਕੌਰ, ਕਿਰਨਜੀਤ ਕੌਰ (ਕੋਆਰਡੀਨੇਟਰ), ਬਲਬੀਰ ਸਿੰਘ (ਸਹਾਇਕ ਦਫਤਰ), ਗੁਰਵਿੰਦਰਜੀਤ ਸਿੰਘ(ਦਫਤਰ ਇੰਚਾਰਜ), ਗੁਰਪ੍ਰੀਤ ਸਿੰਘ ਗਾਟਵਾਲੀ, ਜਸਕਰਨ ਸਿੰਘ, ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਸਮਾਗਮ ਦੌਰਾਨ ਨਵ ਸੰਗੀਤ ਸਿੰਘ ਪ੍ਰੋਫੈਸਰ ਸਿੰਘ ਨੇ ਵਿਸ਼ੇਸ਼ ਉਪਲੱਬਧੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਵੀ ਕੀਤਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …