ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦਾ ਉਦੇਸ ਹੈ ਕਿ ਪੰਜਾਬ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ
ਪਵੇ, ਵਿਕਾਸ ਕਾਰਜਾਂ ਦੇ ਲਈ ਜਿਨ੍ਹੇ ਵੀ ਫੰਡਾਂ ਦੀ ਲੋੜ ਹੋਵੇਗੀ ਉਸ ਦੀ ਮੰਗ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨਾਲ ਗੱਲ ਕਰ ਕੇ ਪੂਰੀ ਕੀਤੀ ਜਾਵੇਗੀ।ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਨੇ ਇਹ ਪ੍ਰਗਟਾਵਾ ਟਿਊਬਵੈਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੋਰਾਨ ਕੀਤਾ। ਇਸ ਮੋਕੇ ਤੇ ਟਿਊਬਵੈਲ ਕਾਰਪੋਰੇਸਨ ਤੋਂ ਐਕਸੀਅਨ ਭੁਪਿੰਦਰ ਕਾਲੀਆ, ਜੇ.ਈ ਮੋਹਣ ਪਾਲ ਸੰਧੂ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।
ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਬਲਾਕ ਪਠਾਨਕੋਟ ਅਧੀਨ ਆਉਂਦੇ ਪਿੰਡਾਂ ਵਿੱਚ ਸਥਿਤ ਟਿਊਬਵੈਲਾਂ ਸਬੰਧੀ ਕਾਫੀ ਸਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ਵਿੱਚ ਪੂਰਨ ਤੋਰ ਤੇ ਪਾਣੀ ਦੀ ਸਪਲਾਈ ਨਾ ਹੋਣਾਂ ਜਾਂ ਪਾਣੀ ਦੀ ਲੀਕੇਜ ਹੋਣਾ ਆਦਿ ਸਾਮਲ ਹੈ।ਜਿਸ ਅਧੀਨ ਟਿਊਬਵੈਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਲਾਕ ਪਠਾਨਕੋਟ ਵਿੱਚ ਕਰੀਬ 30 ਟਿਊਬਵੈਲ ਲੋਕਾਂ ਲਈ ਪਾਣੀ ਦੀ ਸਪਲਾਈ ਕਰਦੇ ਹਨ ਪਰ ਤਕਨੀਕੀ ਖਰਾਬੀ ਆਉਣ ਨਾਲ ਮੁਸਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਉਨ੍ਹਾਂ ਦੱਸਿਆ ਕਿ ਜਿਆਦਾਤਰ ਟਿਊਬਵੈਲ ਬਹੁਤ ਦੇਰ ਪਹਿਲਾ ਲਗਾਏ ਗਏ ਸਨ ਅਤੇ ਜਿਆਦਾ ਸਮਾਂ ਹੋਣ ਕਾਰਨ ਉਨ੍ਹਾਂ ਦੀ ਪਾਈਪ ਲਾਈਨ ਖਰਾਬ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਟਿਊਬਵੈਲਾਂ ਨੂੰ ਸਹੀ ਢੰਗ ਵਿੱਚ ਚਲਾਉਣ ਲਈ ਕਰੀਬ 44 ਲੱਖ ਰੁਪਏ ਦੀ ਅਨੁਮਾਨਤ ਰਾਸ਼ੀ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਸਮੱਸਿਆ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਗੇ ਰੱਖੀ ਜਾਵੇਗੀ ਅਤੇ ਰਾਸ਼ੀ ਮਨਜੂਰ ਕਰਵਾ ਕੇ ਇਨ੍ਹਾਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀਆਂ ਪਾਣੀ ਸਬੰਧੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media