ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਦੇ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ ਮਿਤੀ
13/08/2019 ਤੋ 12/09/2019 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮ੍ਰਿਤਸਰ (ਵੇਰਕਾ) ਵਿਖੇ ਚਲਾਇਆ ਜਾਣਾ ਹੈ। ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀ ਪਾਸ ਹੋਣ, ਉਮਰ 18 ਤੋ 45 ਸਾਲ ਦਰਮਿਆਨ ਹੋਵੇ, ਪੇਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾ ਘੱਟੋ-ਘੱਟ 5 ਪਸ਼ੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਇਹ ਜਾਣਕਾਰੀ ਕਸ਼ਮੀਰ ਸਿੰਘ ਗੁਰਾਇਆ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਡੇਅਰੀ ਫਾਰਮਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਿਰਾਂ ਵਲੋਂ ਪਸ਼ੂਆਂ ਦੀ ਸਾਂਭ ਸੰਭਾਲ, ਵੱਖ-ਵੱਖ ਬੀਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸੈਡਾਂ ਦੀ ਉਸਾਰੀ ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕੋਸਲਿੰਗ 26/07/2019 ਨੂੰ ਸਵੇਰੇ 10-00 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਨੇੜੇ ਮਿਲਕ ਪਲਾਂਟ ਵੇਰਕਾ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ।ਉਨ੍ਹਾਂ ਦੱਸਿਆ ਕਿ ਮਿਤੀ 26/07/2019 ਤੋ ਪਹਿਲਾਂ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ (ਜਿਲਾ੍ਹ ਪ੍ਰਬੰਧਧਕੀ ਕੰਪਲੈਕਸ ਕਮਰਾ ਨੰ: 345 ਮਲਕਪੁਰ) ਵਿਖੇ ਪਹੁੰਚ ਕੇ ਪ੍ਰਾਸਪੈਕਟ (ਫਾਰਮ) ਹਾਸਲ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000/- ਅਤੇ ਅ:ਜਾਤੀ ਲਈ 4000/- ਹੋਵੇਗੀ। ਇਸ ਦੀ ਵਧੇਰੇ ਜਾਣਕਾਰੀ ਲਈ ਦਫਤਰ ਦਾ ਫੋਨ ਨੰ: 94172 53318 ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media