Sunday, August 2, 2026

ਡਿਪਟੀ ਕਮਿਸ਼ਨਰ ਵੱਲੋ ਆਜ਼ਾਦੀ ਦਿਵਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਪੱਧਰ ਦਾ ਆਜ਼ਾਦੀ ਦਿਵਸ ਸਮਾਗਮ ਹਰ ਸਾਲ ਵਾਂਗ ਇਸ ਵਾਰ ਵੀ 15 ਅਗਸਤ ਨੂੰ

ACD Systems Digital Imaging
ACD Systems Digital Imaging

ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਸਮਾਰੋਹ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰਦਿਆਂ ਅਧਿਕਾਰੀਆਂ ਨੂੰ ਡਿੳੂਟੀਆਂ ਦੀ ਵੰਡ ਕੀਤੀ।
        ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ਸਮਾਹੋਰ ਮੌਕੇ ਪੇਸ਼ ਕੀਤਾ ਜਾਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਨਿਰੋਲ ਦੇਸ਼ ਭਗਤੀ ’ਤੇ ਆਧਾਰਿਤ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਸੱਭਿਆਚਾਰਕ ਪ੍ਰੋਗਰਾਮ ਲਈ ਸਕੂਲਾਂ ਦੀਆਂ ਟੀਮਾਂ ਦੀ ਚੋਣ ਕਰਨ ਲਈ ਕਿਹਾ।
        ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬ ਪੁਲਿਸ, ਐਨ.ਸੀ.ਸੀ, ਹੋਮ ਗਾਰਡ, ਗਰਲਜ਼ ਗਾਈਡਜ਼, ਬੁਆਏਜ਼ ਸਕਾਊਟਸ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਸਕੂਲਾਂ ਦੇ ਬੱਚਿਆਂ ਵਲੋਂ ਪੀ.ਟੀ ਸ਼ੋਅ ਵੀ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਸਮਾਗਮ ਮੌਕੇ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਕਰਨ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੂਪ ਨਾਲ ਚਲਾਉਣ ਦੀ ਹਦਾਇਤ ਕੀਤੀ।ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਸਾਫ-ਸਫਾਈ ਨੂੰ ਪੂਰੀ ਤਰਾਂ ਯਕੀਨੀ ਬਣਾਉਣ ਅਤੇ ਸਟੇਡੀਅਮ ਦੀ ਸਜਾਵਟ ਕਰਨ ਲਈ ਕਿਹਾ।
     ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਐਸ.ਡੀ.ਐਮ ਅੰਮਿ੍ਰਤਸਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਅਜਨਾਲਾ ਰਜਤ ਓਬਰਾਏ, ਐਸ.ਡੀ.ਐਮ ਬਾਬਾ ਬਕਾਲਾ ਅਸ਼ੋਕ ਕੁਮਾਰ ਅਤੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਮੈਡਮ ਅਨਮਜੋਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …

Leave a Reply