Saturday, August 1, 2026

ਕੈਪਟਨ ਅਮਰਿੰਦਰ ਵਲੋਂ ਸੰਸਦ ਦੇ ਕੇਂਦਰੀ ਹਾਲ `ਚ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ

ਲੋਕ ਮੁੱਦਿਆਂ ਨੂੰ ਲੋਕ ਸਭਾ ਵਿੱਚ ਉਠਾਉਣ ਤੇ ਔਜਲਾ ਨੂੰ ਕੈਪਟਨ ਨੇ ਦਿੱਤਾ ਥਾਪੜਾ
ਨਵੀ ਦਿੱਲੀ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ  ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਨਵੀਂ ਦਿੱਲੀ ਵਿਖੇ ਪਾਰਲੀਮੈਂਟ ਦੇ ਕੇਂਦਰੀ ਹਾਲ PUNJ1707201917ਵਿੱਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਵਿਸੇਸ਼ ਮੁਲਾਕਾਤ ਕੀਤੀ ਗਈ ਇਸ ਸਮੇਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ ਵੀ ਵਿਸੇਸ਼ ਤੌਰ ਤੇ ਹਾਜਰ ਸਨ।
        ਪੰਜਾਬ ਦੇ ਲੋਕ ਸਭਾ ਮੈਂਬਰਾਂ ਦੀ ਬੇਨਤੀ ਤੇ ਸੰਸਦ ਦੇ ਕੇਂਦਰੀ ਹਾਲ ਵਿੱਚ ਪੁੱਜੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਪੰਜਾਬ ਦੀ ਜਨਤਾ ਨੇ ਕਾਂਗਰਸ ਪਾਰਟੀ ਤੇ ਪੰਜਾਬ ਕਾਂਗਰਸ ਵਿੱਚ ਵਿਸਵਾਸ਼ ਪ੍ਰਗਟਾਉਂਦਿਆਂ ਵੱਡੀ ਗਿਣਤੀ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਸੰਸਦ ਦੀਆਂ ਪੌੜੀਆਂ ਚੜਾਇਆ ਹੈ ਅਤੇ ਹੁਣ ਸੰਸਦ ਮੈਂਬਰਾਂ ਦਾ ਫਰਜ ਬਣਦਾ ਹੈ ਕਿ ਉਹ ਪੰਜਾਬ ਦੀ ਜਨਤਾ ਦੀਆਂ ਉਮੀਦਾਂ ਤੇ ਖਰਾ ਉਤਰਦਿਆਂ ਵੱਧ ਤੋਂ ਵੱਧ ਸਮਾਂ ਪਾਰਲੀਮੈਂਟ ਵਿੱਚ ਗੁਜਾਰਨ ਤੇ ਪੰਜਾਬ ਦੇ ਭਖਦਿਆਂ ਮਸਲਿਆਂ ਸਮੇਤ ਸੂਬੇ ਦੀਆਂ ਸਮੱਸਿਆਵਾਂ ਤੇ ਹੋਰਨਾਂ ਮੁਦਿਆਂ ਨੂੰ ਸੰਸਦ ਵਿੱਚ ਉਠਾਉਣ ਤੇ ਉਨ੍ਹਾਂ ਦੇ ਹੱਲ ਲਈ ਕੇਂਦਰ ਸਰਕਾਰ `ਤੇ ਦਬਾਅ ਬਣਾਉਣ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਾਜਪਾ ਵਲੋਂ ਦੇਸ਼ ਤੇ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਸੰਸਦ ਮੈਂਬਰ ਉਨ੍ਹਾਂ ਵਾਅਦਿਆਂ ਦੀ ਯਾਦਦਾਸ਼ਤ ਸੰਬੰਧੀ ਕੇਂਦਰ ਸਰਕਾਰ ਸਾਹਮਣੇ ਵਾਅਦੇ ਯਾਦ ਕਰਵਾਉਂਦੇ ਰਹਿਣ ਤਾਂ ਜੋ ਦੇਸ਼ ਦੀ ਜਨਤਾ ਨਾਲ ਭਾਜਪਾ ਵਲੋਂ ਕੀਤੇ ਵਾਅਦਿਆਂ ਨੂੰ ਹਕੀਕੀ ਰੂਪ ਵਿੱਚ ਲਾਗੂ ਕਰਵਾਇਆ ਜਾ ਸਕੇ।
          ਮੁੱਖ ਮੰਤਰੀ ਨੇ ਜਿਥੇ ਪੰਜਾਬ ਦੇ ਸਮੂਹ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਪੰਜਾਬ ਦੇ ਮਸਲਿਆਂ ਤੇ ਸੰਸਦ ਵਿੱਚ ਅਵਾਜ ਉਠਾਉਣ ਦੀ ਪ੍ਰਸੰਸ਼ਾ ਕੀਤੀ, ਉਥੇ ਹੀ ਅੰਮ੍ਰਿਤਸਰ ਤੋਂ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਸੰਸਦ ਵਿੱਚ ਲਗਾਤਾਰ ਸੂਬੇ ਦੇ ਵਿਕਾਸ ਤੇ ਹਲਕੇ ਦੀਆਂ ਲਟਕਦੀਆਂ ਮੰਗਾਂ ਨੂੰ ਉਠਾਉਣ ਤੇ ਉਨ੍ਹਾਂ ਦੀ ਪਿੱਠ ਥਾਪੜਦਿਆਂ ਹੌਂਸਲਾ ਅਫਜਾਈ ਕੀਤੀ। ਇਸ ਸਮੇਂ ਉਨ੍ਹਾਂ ਨਾਲ ਪਟਿਆਲਾ ਤੋਂ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ, ਮੁਨੀਸ਼ ਤਿਵਾੜੀ, ਗੁਰਜੀਤ ਸਿੰਘ ਔਜਲਾ, ਸੰਤੋਖ ਸਿੰਘ ਚੌਧਰੀ, ਮੁਹੰਮਦ ਸਦੀਕ, ਡਾ: ਅਮਰ ਸਿੰਘ, ਜਸਬੀਰ ਸਿੰਘ ਡਿੰਪਾ ਵੀ ਹਾਜਰ ਸਨ।
 

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …

Leave a Reply