Thursday, September 24, 2026

ਸੀ.ਬੀ.ਆਈ ਦੀ ਕਲੋਜ਼ਰ ਰਿਪੋਰਟ ਖਿਲਾਫ ਸਿੱਖ ਆਗੂਆਂ ਨੇ ਦਿੱਤਾ ਮੰਗ ਪੱਤਰ

ਭੀਖੀ/ਮਾਨਸਾ, 17 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਮੋਦੀ ਸਰਕਾਰ ਵਲੋਂ ਗੁਰੂ ਦੀ ਬੇਅਦਬੀ ਦੇ ਦੋਸ਼ੀ ਵਿਅਕਤੀਆਂ ਨੂੰ ਬਚਾਉਣ PUNJ1707201922ਲਈ ਪੇਸ਼ ਕੀਤੀ ਗਈ ਕਲੋਜ਼ਰ ਰਿਪੋਰਟ ਸਿੱਖ ਸੰਗਤਾਂ ਨੂੰ ਮਨਜ਼ੂਰ ਨਹੀਂ ਕਿਉਂਕਿ ਇਹ ਸਾਰੀ ਸਾਜ਼ਿਸ਼ ਵੋਟਾਂ ਦੀ ਰਾਜਨੀਤੀ ਤਹਿਤ ਹੋ ਰਹੀ ਹੈ ਅਤੇ ਮੋਦੀ ਸਰਕਾਰ ਸਾਜ਼ਿਸ਼ ਤਹਿਤ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ।ਜੇਕਰ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਬਣਦੇ ਫਰਜ਼ ਨਾ ਨਿਭਾਏ ਤਾਂ ਸੰਗਤਾਂ ਤਿੱਖੇ ਸੰਘਰਸ਼ ਲਈ ਮਜ਼ਬੂਰ ਹੋਣਗੀਆਂ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਬਾਬਾ ਲਾਲ ਸਿੰਘ ਭੀਖੀ ਵਾਲਿਆ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਡਿਊਟੀ ਮੈਜਿਸਟਰੇਟ ਲਖਵੀਰ ਸਿੰਘ ਵਿਰਕ ਨੂੰ ਭਾਰਤ ਦੇ ਗ੍ਰਹਿ ਮੰਤਰੀ ਦੇ ਨਾਮ ਮੰਗ ਪੱਤਰ ਦਿੰਦਿਆਂ ਕੀਤਾ।ਵੱਡੀ ਗਿਣਤੀ ਵਿੱਚ ਸਿੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਜਦੋਂ ਇਹ ਸਾਬਤ ਹੀ ਹੋ ਚੁੱਕਆ ਹੈ ਕਿ ਗੁਰੂ ਦੀ ਬੇਅਦਬੀ ਡੇਰੇ ਦੇ ਚੇਲਿਆਂ ਨੇ ਕਰਵਾਈ ਹੈ ਅਤੇ ਦੋਸ਼ੀਆਂ ਨੂੰ ਬਚਾਉਣ ਲਈ ਬਾਦਲ ਪਰਿਵਾਰ ਨੇ ਪੂਰੀ ਡਿਊਟੀ ਦਿੱਤੀ।ਫਿਰ ਸਜ਼ਾ ਦੇਣ ਦੀ ਬਜਾਏ ਉਨਾਂ ਨੂੰ ਬਚਾਉਣ ਦੀਆਂ ਸਾਜਸ਼ਾਂ ਕਿਉਂ ਕੀਤੀਆ ਜਾ ਰਹੀਆਂ ਹਨ।
            ਇਸ ਮੌਕੇ ਰਜਿੰਦਰ ਸਿੰਘ ਜਵਾਹਰਕੇ, ਜੁਗਿੰਦਰ ਸਿੰਘ ਬੋਹਾ, ਪਵਨ ਰਮਦਿੱਤੇਵਾਲਾ,  ਸੁਖਪਾਲ ਸਿੰਘ ਅਲੀਸ਼ੇਰ, ਲਵਪ੍ਰੀਤ ਸਿੰਘ ਅਕਲੀਆ, ਮਨਜੀਤ ਸਿੰਘ ਢੈਪਈ, ਮਹਿੰਦਰ ਸਿੰਘ ਬੁਰਜ ਹਰੀ, ਜਥੇਦਾਰ ਹਰਦੇਵ ਸਿੰਘ, ਮਿੱਠੂ ਬੁਰਜ ਹਰੀ ਅਤੇ ਹਰਪ੍ਰੀਤ ਸਿੰਘ ਮੱਤੀ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply