ਅੱਖਾਂ ਤੇ ਬੱਚਿਆਂ ਦੇ ਮਾਹਿਰਾਂ ਦੇ ਆਉਣ ਨਾਲ ਇਲਾਕੇ ਨੂੰ ਹੋਵੇਗਾ ਲਾਭ – ਐਸ.ਐਮ.ਓ
ਧੂਰੀ, 17 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਿਵਲ ਹਸਪਤਾਲ ਧੂਰੀ ਵਿਖੇ ਨਵੇਂ ਆਏ ਅੱਖਾਂ ਦੇ ਮਾਹਰ ਡਾਕਟਰ
ਗੁਰਸਿਮਰਨਜੀਤ ਸਿੰਘ ਅਤੇ ਬੱਚਿਆਂ ਦੇ ਮਾਹਰ ਡਾ. ਅਨੁਜ ਬਾਂਸਲ ਨੇ ਆਪਣਾ-ਆਪਣਾ ਅਹੁਦਾ ਸੰਭਾਲ ਲਿਆ ਹੈ।ਇਹ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਧੂਰੀ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਧੂਰੀ ਵਿਖੇ ਬੱਚਿਆਂ ਦੇ ਮਾਹਰ ਡਾਕਟਰ ਅਨੁਜ ਬਾਂਸਲ ਜੋ ਕਿ ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਦੇ ਐਮ.ਡੀ ਗੋਲਡ ਮੈਡਲਿਸਟ ਹਨ ਅਤੇ ਦੂਜੇ ਅੱਖਾਂ ਦੇ ਮਾਹਰ ਡਾਕਟਰ ਗੁਰਸਿਮਰਨਜੀਤ ਸਿੰਘ ਦੇ ਆਉਣ ਨਾਲ ਇਲਾਕੇ ਦੇ ਮਰੀਜ਼ਾਂ ਨੂੰ ਲਾਭ ਹੋਵੇਗਾ। ਜ਼ਿਕਰਯੋਗ ਹੈ ਕਿ ਸਿਵਲ ਹਸਪਤਾਲ ਵਿੱਚ ਅਜੇ ਵੀ ਅਨੇਕਾਂ ਡਾਕਟਰਾਂ ਦੀ ਘਾਟ ਹੈ ਜਿਸ ਕਾਰਨ ਮਰੀਜ਼ਾਂ ਨੂੰ ਪ੍ਰਾਈਵੇਟ ਅਤੇ ਮਹਿੰਗਾ ਇਲਾਜ਼ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media