ਭੀਖੀ/ ਮਾਨਸਾ, 17 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਅਤੇ ਇੰਟਰਨੈਸ਼ਨਲ
ਪੰਥਕ ਦਲ ਯੂ.ਕੇ ਵਲੋਂ ਸਿੱਖੀ ਦੇ ਪ੍ਰਚਾਰ ਲਈ ਵੱਖ-ਵੱਖ ਪਿੰਡਾਂ `ਚ ਜਾ ਕੇ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ।ਇਸੇ ਲੜੀ ਤਹਿਤ ਜਿਲੇ ਦੇ ਪਿੰਡ ਬੱਪੀਆਣਾ ਵਿਖੇ ਕੈਂਪ ਲਗਾਇਆ ਗਿਆ।ਜਿਸ ਵਿੱਚ 25 ਬੱਚਿਆਂ ਨੇ ਭਾਗ ਲਿਆ।2 ਬੱਚੇ ਫਾਈਨਲ ਮੁਕਾਬਲੇ ਲਈ ਚੁਣੇ ਗਏ।ਸੋਸਾਇਟੀ ਦੇ ਮੁੱਖ ਸੰਚਾਲਕ ਭਾਈ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਸਾਇਟੀ ਵਲੋਂ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਕਰੀਬ 200 ਬੱਚਿਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਪਿੰਡ ਪਿੰਡ ਜਾ ਕੇ ਬੱਚਿਆਂ ਦੇ ਟੈਸਟ ਲਏ ਜਾ ਰਹੇ ਹਨ।
ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਜਰਨਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਇਸ ਸਮੇਂ ਵਿਸ਼ੇਸ਼ ਤੌਰ `ਤੇ ਪਹੁੰਚੇ ਅਤੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਲਈ ਗਿਆਨੀ ਹਰਜਿੰਦਰ ਸਿੰਘ ਦਾ ਧੰਨਵਾਦ ਕੀਤਾ। ਅਹਿਮ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ।
ਇਸ ਮੌਕੇ ਭਾਈ ਗੁਰਦੀਪ ਸਿੰਘ ਭੀਖੀ, ਗੁਰਵਿੰਦਰ ਸਿੰਘ ਭੀਖੀ, ਜੀਵਨ ਸਿੰਘ ਭੀਖੀ, ਕੁਲਵਿੰਦਰ ਸਿੰਘ ਗੁੱਜਰਾਂ ਭਾਈ ਸੁਖਰਾਜ ਸਿੰਘ ਅਤਲਾ, ਬੀਬੀ ਸੁਖਜੀਤ ਕੌਰ ਅਤਲਾ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਗੁਰਮੀਤ ਸਿੰਘ ਗ੍ਰੰਥੀ ਭਾਈ ਕੁਲਵੰਤ ਸਿੰਘ ਗੁਰਤੇਜ ਸਿੰਘ ਬੱਪੀਆਣਾ ਅਤੇ ਬੱਚਿਆਂ ਦੇ ਮਾਤਾ-ਪਿਤਾ ਹਾਜ਼ਰ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media