ਚੰਡੀਗੜ੍ਹ 18 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਸਿਵਲ ਸਰਜਨ ਗੁਰਦਾਸਪੁਰ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ
ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਸਿਵਲ ਸਰਜਨ ਦਫਤਰ ਗੁਰਦਾਸਪੁਰ ਵਿਖੇ ਤਾਇਨਾਤ ਵਿਜੈ ਕੁਮਾਰ ਨੂੰ ਸ਼ਿਕਾਇਤਕਰਤਾ ਬਚਿੱਤਰ ਸਿੰਘ, ਵਾਸੀ ਪਿੰਡ ਚੌਧਰੀਵਾਲ, ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਕਲਰਕ ਵਲੋਂ ਉਸ ਦੀ ਭਤੀਜੀ ਦੇ ਜਨਮ ਸਰਟੀਫਿਕੇਟ `ਤੇ ਜਨਮ ਮਿਤੀ ਨੂੰ ਠੀਕ ਕਰਾਉਣ ਬਦਲੇ 8000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 7000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media